ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਏ.ਡੀ.ਸੀ.ਪੀ ਸਿਟੀ-2 ਪ੍ਰਭਜੋਤ ਸਿੰਘ ਦੀ ਨਿਗਰਾਨੀ ਹੇਠ ਜ਼ੋਨ-2 ਦੇ ਵੱਖ-ਵੱਖ ਖੇਤਰਾਂ ‘ਚ ਸ਼ਹਿਰੀਆਂ ਵਿੱਚ ਸੁਰਖਿਆ ਦੀ ਭਾਵਨਾ ਪੈਦਾ ਕਰਨ ਲਈ ਇੰਡੀਆ ਗੇਟ ਛੇਹਰਟਾ ਤੋਂ ਪੈਦਲ ਮਾਰਚ ਕੱਢਿਆ ਗਿਆ।ਇਸ ਵਿੱਚ ਏ.ਸੀ.ਪੀ ਪੱਛਮੀ ਕਵਲਪ੍ਰੀਤ ਸਿੰਘ, ਏ.ਸੀ.ਪੀ ਉਤਰੀ ਵਰਿੰਦਰ ਸਿੰਘ ਖੋਸਾ ਸਮੇਤ ਥਾਣਾ ਮੁਖੀ ਸਦਰ ਰਮਨਦੀਪ ਸਿੰਘ ਪੀ.ਪੀ.ਐਸ (ਅੰਡਰ ਟ੍ਰੇਨਿੰਗ), ਮੁੱਖ ਅਫਸਰ ਥਾਣਾ ਛੇਹਰਟਾ ਇੰਸਪੈਕਟਰ ਗੁਰਵਿੰਦਰ ਸਿੰਘ, ਮੁੱਖ ਅਫਸਰ ਥਾਣਾ ਰਣਜੀਤ ਐਵਨਿਊ ਇੰਸਪੈਕਟਰ ਜਸਪਾਲ ਸਿੰਘ, ਮੁੱਖ ਅਫ਼ਸਰ ਥਾਣਾ ਕੰਟੋਨਮੈਂਟ ਇੰਸਪੈਕਟਰ ਹਰਿੰਦਰ ਸਿੰਘ, ਮੁੱਖ ਅਫਸਰ ਥਾਣਾ ਏਅਰਪੋਰਟ ਕਿਰਨਦੀਪ ਸਿੰਘ ਸਮੇਤ ਲੋਕਲ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਸ਼ਾਮਲ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …