ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਸਕੂਲ ਦੇ ਕੀਰਤਨੀ ਜੱਥੇ ਨੇ ਬਾਣੀ ਦੀ ਛਹਿਬਰ ਲਾਈ।ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਪੁੱਜੇ ਪੰਜ ਪਿਆਰਿਆਂ ਵੱਲੋਂ ਪੰਜ ਕਕਾਰਾਂ ਨਾਲ ਸੁਸੱਜਿਤ ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਗੁਰਮਰਿਆਦਾ ਅਨੁਸਾਰ ਅੰਮ੍ਰਿਤਪਾਨ ਕਰਵਾਇਆ ਗਿਆ।ਦੀਵਾਨ ਦੇ ਸਕੂਲਾਂ ਤੋਂ ਲਗਭਗ 400 ਦੇ ਕਰੀਬ ਵਿਦਿਆਰਥੀ, ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।ਦੀਵਾਨ ਮੈਨੇਜਮੈਂਨ ਵੱਲੋਂ ਵਿਦਿਆਰਥੀਆਂ ਨੂੰ ਗੁਰੂ ਨਾਲ ਜੁੜਨ ‘ਤੇ ਵਧਾਈ ਦਿੱਤੀ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਨੇ ਕਿਹਾ ਕਿ ਅੱਜ ਨਸ਼ਿਆਂ ਦੇ ਦੌਰ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਲ ਜੋੜਣਾ ਸਮੇਂ ਦੀ ਮੁੱਖ ਲੋੜ੍ਹ ਹੈ ਦੀਵਾਨ ਵਲੋਂ ਬੱਚਿਆਂ ਨੂੰ ਸਿੱਖੀ ਜੀਵਨ ਜਾਚ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਲੰਗਰ ਦੌਰਾਨ ਜੂਠੇ ਪਤਲਾਂ ਦੀ ਸੇਵਾ ਏਕ ਜੋਤ ਲੰਗਰ ਸੇਵਾ ਸੁਸਾਇਟੀ ਦੇ ਮੁਖੀ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਅਵਤਾਰ ਸਿੰਘ ਘੁੱਲਾ ਵੱਲੋਂ ਕੀਤੀ ਗਈ।
ਇਸ ਮੋਕੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਐਡੀਸ਼ਨਲ ਆਨਰੇਰੀ ਸਕੱਤਰ ਵਰਿਆਮ ਸਿੰਘ, ਅਜਾਇਬ ਸਿੰਘ ਅਭਿਆਸੀ, ਰਬਿੰਦਰਬੀਰ ਸਿੰਘ ਭੱਲਾ, ਪ੍ਰੋ. ਸੂਬਾ ਸਿੰਘ, ਮਨਮੋਹਨ ਸਿੰਘ, ਗੁਰਭੇਜ ਸਿੰਘ, ਅਵਤਾਰ ਸਿੰਘ ਘੁੱਲਾ, ਜਸਬੀਰ ਸਿੰਘ, ਤੇਜਿੰਦਰ ਸਿੰਘ ਖਾਲਸਾ, ਪ੍ਰਚਾਰਕ ਭਾਈ ਬਲਵੰਤ ਸਿੰਘ, ਭਾਈ ਸਤਵੰਤ ਸਿੰਘ, ਪ੍ਰਿੰਸੀਪਲ ਮਨਦੀਪ ਸਿੰਘ, ਕੋਆਰਡੀਨੇਟਰ ਧਰਮ ਪ੍ਰਚਾਰ ਕਮੇਟੀ ਸ੍ਰੀਮਤੀ ਸੁਖਜੀਤ ਕੌਰ, ਹਰਦਿਆਲ ਸਿੰਘ, ਵੱਡੀ ਗਿਣਤੀ ‘ਚ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ.
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …