ਭੀਖੀ, 30 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਕਾਲਜ ਦੀਆਂ ਦੂਜੇ ਸਾਲ ਦੀਆਂ ਕਲਾਸਾਂ ਵਲੋਂ ਆਪਣੇ ਸੀਨੀਅਰ ਵਿਦਿਆਰਥੀ ਸਾਥੀਆਂ ਨੂੰ ਪ੍ਰੋਗਰਾਮ ਮਹਿਫ਼ਲ-ਏ-ਰੁਖ਼ਸਤ ਤਹਿਤ ਵਿਦਾਇਗੀ ਪਾਰਟੀ ਦਿੱਤੀ ਗਈ।ਸਭ ਤੋਂ ਪਹਿਲਾਂ ਸਰਸਵਤੀ ਪੂਜਾ ਅਤੇ ਗਣੇਸ਼ ਵੰਦਨਾ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।ਕਾਲਜ ਮਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਕਾਲਜ ਦੇ ਵਿਦਿਆਰਥੀਆਂ ਦੀ ਇਸ ਵਿਦਾਇਗੀ ਪਾਰਟੀ ਵਿੱਚ ਸੋਲੋ ਡਾਂਸ, ਭੰਗੜਾ, ਗਰੁੱਪ ਡਾਂਸ ਅਤੇ ਪ੍ਰੋਗਰਾਮ ਦੇ ਅੰਤ ‘ਤੇ ਪੰਜਾਬੀਆਂ ਦਾ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿਦਿਆਰਥੀਆਂ ਵਿੱਚ ਸੱਭਿਆਚਰਕ ਗਤੀਵਿਧੀਆਂ ਵਿੱਚ ਭਾਗ ਲੈਣ ਦੀ ਰੁਚੀ ਘਟ ਰਹੀ ਹੈ, ਜਿਹੜੀ ਕਿ ਚਿੰਤਾ ਦਾ ਵਿਸ਼ਾ ਹੈ।ਕਾਲਜ ਪ੍ਰਿੰਸੀਪਲ ਨੇ ਕਾਲਜ ਦੇ ਫਾਈਨਲ ਕਲਾਸਾਂ ਦੇ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਹ ਪ੍ਰੋਗਰਾਮ ਪ੍ਰੋ. ਮਨਿੰਦਰ ਕੌਰ ਦੀ ਦੇਖ-ਰੇਖ ਹੇਠ ਹੋਇਆ।
ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਦੀਪਕ ਜ਼ਿੰਦਲ, ਪ੍ਰੋ. ਗੁਰਸੇਵਕ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਬਿਕਰਮ ਕੌਰ, ਪ੍ਰੋ. ਵੀਰਪਾਲ ਕੌਰ, ਸਮੂਹ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …