ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਆਪਣੇ 100 ਸਾਲ ਪੂਰੇ ਕਰਨ ਜਾ ਰਹੀ ਹੈ।ਇਸ ਸਬੰਧ ਵਿੱਚ ਆਰੰਭੀ ਗਈ ਸ਼ਤਾਬਦੀ ਸਮਾਗਮ ਲੜੀ ਤਹਿਤ ਅੱਜ ਆਰਟ ਗੈਲਰੀ ਵਿਖੇ ਤੀਜ਼ਾ ਪ੍ਰੋਗਰਾਮ ‘ਅੰਤਰਰਾਸ਼ਟਰੀ ਬੁੱਤਤਰਾਸ਼ੀ ਦਿਵਸ’ ਮਨਾਉਂਦਿਆਂ ਬੁੱਤਤਰਾਸ਼ੀ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ।ਇਸ ਦਾ ਉਦਘਾਟਨ ਮੁੱਖ ਮਹਿਮਾਨ ਤੇ ਆਰਟ ਗੈਲਰੀ ਦੇ ਚੇਅਰਮੈਨ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਇਕ ਗਰੁੱਪ ਸ਼ੋਅ ਹੈ, ਜਿਸ ਵਿੱਚ ਪੰਜਾਬ ਦੇ 18 ਬੁੱਤਤਰਾਸ਼ ਹਿੱਸਾ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਕਲਾਕਾਰ ਪਿੱਛਲੇ ਕਈ ਸਾਲਾਂ ਤੋਂ ਇਸ ਕਲਾ ਦੇ ਖੇਤਰ ਵਿੱਚ ਕੰਮ ਕਰ ਕਰਕੇ ਅਹਿਮ ਮੁਕਾਮ ਹਾਸਲ ਕਰ ਚੁੱਕੇ ਹਨ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਛੀਨਾ ਦਾ ਸਵਾਗਤ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਕੀਤਾ ਗਿਆ।ਉਨ੍ਹਾਂ ਨੇ ਕਲਾਕਾਰਾਂ ਦੇ ਕੰਮ ਦੀ ਬਹੁਤ ਸ਼ਲਾਘਾ ਕੀਤੀ ਅਤੇ ਕਲਾਕਾਰਾਂ ਨੂੰ ਜੀਵਨ ਵਿੱਚ ਅੱਗੇ ਵਧਣ ਦਾ ਆਸ਼ੀਰਵਾਦ ਦਿੱਤਾ।ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਕਲਾਕਾਰਾਂ ਨੂੰ ਵਧਾਈ ਦਿੱਤੀ।ਇਸ ਮੌਕੇ ਨਰਿੰਦਰ ਸਿੰਘ ਬੁੱਤਤਰਾਸ਼, ਨਰਿੰਦਰਜੀਤ ਸਿੰਘ ਆਰਕੀਟੈਕਟ, ਕੁਲਵੰਤ ਸਿੰਘ ਗਿੱਲ, ਨਰਿੰਦਰ ਨਾਥ ਕਪੂਰ, ਹਰਿੰਦਰਪਾਲ ਸਿੰਘ, ਸੁਭਾਸ਼ ਚੰਦਰ ਅਤੇ ਗੈਲਰੀ ਦੇ ਮੈਂਬਰ ਤੇ ਸ਼ਹਿਰ ਦੇ ਪਤਵੰਤੇ ਮੌਜ਼ੂਦ ਸਨ।ਪ੍ਰਦਰਸ਼ਨੀ ਵਿੱਚ ਹਿੱਸਾ ਲੈ ਰਹੇ ਬੁੱਤਤਰਾਸ਼ਾਂ ਵਿੱਚ ਇੰਦਰਪ੍ਰੀਤ ਕੌਰ, ਤੇਗਬੀਰ ਸਿੰਘ, ਟੀਨਾ ਸ਼ਰਮਾ, ਗੁਰਸ਼ਰਨ ਕੌਰ, ਸਰੋਜ, ਰਵਿੰਦਰ ਢਿਲ਼ੋਂ, ਸਤਵਿੰਦਰ ਸਿੰਘ, ਜਸਮੀਤ ਸਿੰਘ, ਪ੍ਰਗਤੀ ਗੁਪਤਾ, ਡਾ, ਇੰਦੂ ਸਿੰਘ, ਨਵਦੀਪ ਸਿੰਘ, ਮਨਰੂਪ ਸਿੰਘ ਗਿੱਲ, ਰਜਨੀ, ਦਪਿੰਦਰ ਕੌਰ, ਨਮਨ ਮਹਾਜਨ ਅਤੇ ਸੁਖਪ੍ਰੀਤ ਕੌਰ ਸ਼ਾਮਲ ਹਨ।
ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 29 ਅਪ੍ਰੈਲ ਤੋਂ 1 ਮਈ 2023 ਤੱਕ ਚੱਲੇਗੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …