ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਦੂਜੀ ਇੰਡੋ ਨੇਪਾਲ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 29 ਅਤੇ 30 ਅਪ੍ਰੈਲ ਨੂੰ ਚੰਡੀਗੜ ਵਿਖੇ ਹੋਈ।ਜਿਸ ਵਿਚ
ਬੀਬੀ ਭਾਨੀ ਕਾਲਜ ਦੇ ਸਾਲ ਪਹਿਲਾ ਅਤੇ ਦੂਜਾ ਦੇ ਵਿਦਿਆਰਥੀਆਂ ਨੇ ਭਾਗ ਲਿਆ।ਲੜਕੀਆਂ ਵਿੱਚ ਅਮਨਦੀਪ ਕੌਰ ਅਤੇ ਲਵਲੀ ਸ਼ਰਮਾ ਰਿਸ਼ੀ ਨੇ ਪਹਿਲੀ ਪੁਜੀਸ਼਼ਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ।ਲੜਕਿਆਂ ਵਿਚੋਂ ਲਵਜੋਤ ਸਿੰਘ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ, ਰੁਪਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ, ਗੁਰਸਿਮਰਨ ਨੇ ਦੂਜੀ ਪੁਜੀਸ਼ਨ ਹਾਸਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ।ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਕਾਲਜ ਪ੍ਰਿੰਸੀਪਲ ਮੈਡਮ ਕਿਰਨਦੀਪ ਕੌਰ ਨੇ ਵਿਦਿਆਰਥੀਆਂ ਅਤੇ ਕੋਚ ਕੁਲਵਿੰਦਰ ਸਿੰਘ ਨੂੰ ਵਧਾਈ ਦਿੱਤੀ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media