Monday, December 4, 2023

ਸੇਂਟ ਜੌਨ ਸੀਨੀ. ਸੈਕੰਡਰੀ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ 100 ਫੀਸਦ ਰਿਹਾ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ ਅੰਮ੍ਰਿਤਸਰ ਅੱਠਵੀਂ ਬੋਰਡ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਜੌਨ ਨੇ ਦੱਸਿਆ ਕਿ ਵਿਦਿਆਰਥਣ ਦਿਲਰਾਜਬੀਰ ਕੌਰ 95% ਅੰਕਾਂ ਨਾਲ ਸਕੂਲ ਵਿਚੋਂ ਅੱਵਲ ਰਹੀ ਅਤੇ ਪਲਕਦੀਪ ਕੌਰ 92% ਅੰਕਾਂ ਨਾਲ ਦੂਸਰੇ ਅਤੇ ਕਿਰਨਪ੍ਰੀਤ ਕੌਰ 91% ਲੈ ਕੇ ਤੀਸਰੇ ਸਥਾਨ ‘ਤੇ ਆਈ, ਜਦਕਿ ਹੋਰ ਵਿਦਿਆਰਥੀਆਂ ਦਾ ਨਤੀਜਾ 90% ਰਿਹਾ।ਸਕੂਲ ਕਮੇਟੀ ਚੇਅਰਮੈਨ ਬਿਸ਼ਪ ਪੀ.ਕੇ ਜੌਨ ਨੇ ਸ਼ਾਨਦਾਰ ਨਤੀਜੇ ਲਈ ਬੱਚਿਆਂ, ਉਨਾਂ ਦੇ ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ।ਇਸ ਮੌਕੇ ਤੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।

Check Also

ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …