ਸਮਰਾਲਾ, 2 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਜਮਾਤ ਦੇ 13 ਵਿਦਿਆਰਥੀਆਂ ਵਲੋਂ 600 ਅੰਕਾਂ ਵਿਚੋਂ 500 ਤੋਂ ਵੱਧ ਅੰਕ ਪ੍ਰਾਪਤ ਕੀਤੇ ਗਏ।ਬਾਕੀ ਵਿਦਿਆਰਥੀਆਂ ਨੇ ਪਹਿਲੇ ਦਰਜ਼ੇ ਵਿੱਚ ਪ੍ਰੀਖਿਆ ਪਾਸ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਕੁਨਾਲ ਮੌਰਿਆ ਨੇ 573 ਅੰਕ ਪ੍ਰਾਪਤ ਕਰਕੇ ਪਹਿਲਾ, ਅਮਰ ਸਿੰਘ ਨੇ 537 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਮਨਦੀਪ ਕੈਰੋਂ ਨੇ 535 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਉਨ੍ਹਾਂ ਸਾਰੇ ਬੱਚਿਆਂ, ਮਾਪਿਆਂ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਸਦਕਾ ਉਨ੍ਹਾਂ ਚੰਗੇ ਅੰਕ ਪ੍ਰਾਪਤ ਕੀਤੇ ਹਨ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …