ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੰਜਾਬ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਸੰਗਰੂਰ ਦਾ ਨਤੀਜਾ 100 ਫੀਸਦੀ ਰਿਹਾ।ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਜੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ 92%ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਰਿੰਪੀ ਕੌਰ 88.5%ਫੀਸਦੀ ਅੰਕ ਲੈ ਕੇ ਦੂਜਾ, ਪਰਦੀਪ ਕੌਰ 88% ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਬਹੁਤ ਵਧੀਆ ਨੰਬਰਾਂ ਨਾਲ ਪਾਸ ਹੋਏ ਹਨ।ਇਸ ਮਾਣਮੱਤੀ ਪ੍ਰਾਪਤੀ ਤੇ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਮੈਬਰਾਂ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਲੱਖ ਲੱਖ ਵਧਾਈ ਦਿੱਤੀ।
Check Also
ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …