Monday, December 23, 2024

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਰੋਜ਼ਗਾਰ ਕੈਂਪ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਈ-ਕਾਰਟ, ਭਾਰੲਤ ਪੇਅ, ਵਿਸ਼ਵਾਮ ਬੀਯੌਂਡ ਯੂਨੀਵਰਡਸ, ਐਚ.ਡੀ.ਐਫ.ਸੀ ਲਾਈਫ, ਐਕਸਿਸ ਬੈਂਕ, ਸਵਾਨੀ ਮੋਟਰਜ਼ ਤੇ ਪੁਖਰਾਜ ਆਦਿ ਕੰਪਨੀਆਂ ਨੇ ਭਾਗ ਲਿਆ ਗਿਆ।ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵਲੋਂ ਇੰਨਸ਼ੋਰੈਸ ਸੈਕਟਰ, ਸੇਲਜ਼ ਐਕਜ਼ਕਿਊਟ ਅਤੇ ਟੈਲੀਕਾਲਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ।ਰੋਜ਼ਗਾਰ ਕੈਂਪ ਵਿੱਚ 77 ਉਮੀਦਵਾਰਾਂ ਵਿਚੋਂ 64 ਨੂੰ ਨੋਕਰੀ ਲਈ ਸ਼ਾਰਟਲਿਸਟ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …