Thursday, August 13, 2026

ਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ- ਡਿਪਟੀ ਕਮਿਸ਼ਨਰ

ਮੰਡੀਆਂ ਵਿਚੋਂ 2 ਲੱਖ ਮੀਟਰਕ ਟਨ ਤੋਂ ਵੱਧ ਕਣਕ ਸਟੋਰਾਂ ‘ਚ ਪੁੱਜੀ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅੱਗੇ ਨਾਲੋਂ ਮੱਠੀ ਪਈ ਹੈ ਅਤੇ ਏਜੰਸੀਆਂ ਦਾ ਧਿਆਨ ਕਣਕ ਸਾਂਭਣ ਵੱਲ ਹੋ ਗਿਆ ਹੈ।ਜਿਸ ਸਦਕਾ ਜਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ ਤੱਕ 2 ਲੱਖ ਮੀਟਟਰਕ ਟਨ ਮੰਡੀਆਂ ਵਿਚੋਂ ਸਾਂਭੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦ ੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ।ਹੁਣ ਤੱਕ ਬੀਤੇ ਦਿਨ ਤੱਕ 2 ਲੱਖ ਮੀਟਿਰਕ ਟਨ ਮੰਡੀਆਂ ਵਿਚੋਂ ਚੁੱਕੀ ਜਾ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਜਿੰਨਾ ਵਿਚੋਂ ਪਨਗਰੇਨ ਵਲੋਂ 53655 ਮੀਟਰਕ ਟਨ, ਮਾਰਕਫੈੱਡ ਵਲੋਂ 43263 ਮੀਟਰਕ ਟਨ, ਪਨਸਪ ਵਲੋਂ 35104 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 23891 ਮੀਟਰਕ ਟਨ ਅਤੇ ਐਫ.ਸੀ.ਆਈ ਵਲੋਂ 6625 ਮੀਟਰਕ ਟਨ ਅਤੇ ਵਪਾਰੀ ਵਰਗ ਵਲੋਂ 31928 ਮੀਟਰਕ ਟਨ ਕਣਕ ਦੀ ਲਿਫਟਿੰਗ ਜਿਲ੍ਹੇ ਦੀਆਂ ਮੰਡੀਆਂ ਵਿਚੋਂ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਕਣਕ ਦੀ ਫਸਲ ਦਾ ਦਾਣਾ ਦਾਣਾ ਬਿਨਾਂ ਦੇਰੀ ਖਰੀਦਿਆ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …