ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 50 ਸਾਲਾ ਸਥਾਪਨਾ ਦਿਵਸ ਦੀਆਂ ਸਰਗਰਮੀਆਂ ਅਧੀਨ ਸੰਗਰੂਰ-
ਬਰਨਾਲਾ-ਮਾਲੇਰਕੋਟਲਾ ਜ਼਼ਨ ਦੇ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 8 ਮਈ ਨੂੰ ਸਵੇਰੇ 10.00 ਵਜੇ ਸੈਮੀਨਾਰ ਹਾਲ ਵਿੱਚ ਹੋ ਰਿਹਾ ਹੈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਨੇ ਦੱਸਿਆ ਕਿ ਇਮਤਿਹਾਨ ਵਿਚੋਂ ਪਹਿਲੇ ਪੰਜ ਸਥਾਨਾਂ ਦੇ ਜੇਤੂਆਂ ਨੂੰ ਨਗਦ ਰਾਸ਼ੀ ਅਤੇ ਹੋਰ ਉਤਸ਼ਾਹ ਵਧਾਊ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ।ਇਸ ਮੌਕੇ “ਵਿਦਿਆਰਥੀ ਸ਼ਖਸ਼ੀਅਤ ਉਸਾਰੀ” ‘ਤੇ ਵਿਦਿਅਕ ਸੈਮੀਨਾਰ ਵੀ ਹੋਵੇਗਾ।ਜਿਸ ਦੇ ਮੁੱਖ ਬੁਲਾਰੇ ਡਾ: ਹਰਮੰਦਰ ਸਿੰਘ ਮੱਖਣ ਉਭਾਵਾਲ ਹੋਣਗੇ।ਸਮਾਗਮ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਸੁਖਬੀਰ ਸਿੰਘ ਕਰਨਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media