ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਨਾਲ
ਸਬੰਧਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਅਤੇ ਖੇਤਰ ਸਕੱਤਰ ਗੁਰਅਵਤਾਰ ਸਿੰਘ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਾਮਿਲ ਹੋਏ।
ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਬੁਲਾਰਿਆਂ ਨੂੰ ‘ਜੀ ਆਇਆਂ’ ਕਿਹਾ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਜਰਨਲ ਸਕੱਤਰ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਗਿਆਨ ਅਤੇ ਤਕਨਾਲੋਜੀ ਦੇ ਨਾਲ ਨਾਲ ਆਪਣੇ ਧਰਮ, ਸਭਿਆਚਾਰ, ਵਿਰਾਸਤ, ਨੈਤਿਕ ਅਤੇ ਧਾਰਮਿਕ ਕਦਰਾਂ ਕੀਮਤਾਂ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ।ਸਟੱਡੀ ਸਰਕਲ ਦੇ ਇਮਤਿਹਾਨਾਂ ’ਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਕੰਵਲਜੀਤ ਕੌਰ, ਸੁਖਪ੍ਰੀਤ ਕੌਰ ਅਤੇ ਜੋਤੀ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media