Saturday, September 19, 2026

ਖ਼ਾਲਸਾ ਕਾਲਜ ਵਿਖੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਾਈਨ ਆਰਟਸ ਵਿਭਾਗ ਵਲੋਂ ਰੇਜ਼ਿਨ ਆਰਟ ’ਤੇ 2 ਰੋਜ਼ਾ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਯੋਗ ਅਗਵਾਈ ਹੇਠ ਇਸ ਰਚਨਾਤਮਕ ਅਤੇ ਉਸਾਰੂ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਡਾ. ਤਮਿੰਦਰ ਸਿੰਘ ਭਾਟੀਆ ਅਤੇ ਪ੍ਰੋ: ਜਸਪ੍ਰੀਤ ਕੌਰ ਵਲੋਂ ਕੀਤਾ ਗਿਆ।
ਵਿਭਾਗ ਵਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ 110 ਪੇਂਟਿੰਗਾਂ ਤਿਆਰ ਕੀਤੀਆਂ ਗਈਆਂ।ਵਿਦਿਆਰਥੀਆਂ ਵਲੋਂ ਵੇਸਟ ਮਟੀਰੀਅਲ ਤੋਂ ਇੰਸਟਾਲੇਸ਼ਨ ਤਿਆਰ ਕੀਤੀ ਗਈ, ਜਿਸ ਦੀ ਹੋਰਨਾਂ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ਼ਲਾਘਾ ਕੀਤੀ ਗਈ।ਵਿਦਿਆਰਥੀਆਂ ਦੁਆਰਾ ਰਹਿੰਦ-ਖੂੰਹਦ ਤੋਂ ਤਿਆਰ ਕੀਤੇ ਰੁੱਖ ਅਤੇ ਪਿੰਡ ਦੇ ਦ੍ਰਿਸ਼ ਖਿੱਚ ਦਾ ਕੇਂਦਰ ਰਹੇ, ਜਿਨ੍ਹਾਂ ਦੀ ਹਾਜ਼ਰ ਮਹਿਮਾਨਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ।ਅਗਲੇ ਦਿਨ ਰੇਜ਼ਿਨ ਆਰਟ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮਸ਼ਹੂਰ ਰੇਜ਼ਿਨ ਆਰਟਿਸਟ ਰੇਤਿਕਾ ਗੁਪਤਾ ਨੇ ਰੇਜ਼ਿਨ ਆਰਟ ਦਾ ਲਾਈਵ ਪ੍ਰਦਰਸ਼ਨ ਕੀਤਾ।ਇਸ ਮੌਕੇ ਵਿਦਿਆਰਥੀਆਂ ਨੇ ਰੇਜ਼ਿਨ ਤੋਂ ਸਮੱਗਰੀ ਤਿਆਰ ਕੀਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …