ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ, ਛਾਉਣੀ ਵਿਖੇ ਪੁਲਿਸ ਫ਼ੋਰਸ ਦੇ ਕੰਮਕਾਜ ਨੂੰ ਸਮਝਣ ਲਈ ਉਨ੍ਹਾਂ ਦੀ ਪ੍ਰੈਕਟੀਕਲ ਸਿਖਲਾਈ ਦੇ ਹਿੱਸੇ ਵਜੋਂ ਦੌਰਾ ਕੀਤਾ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਦੌਰੇ ‘ਚ ਬੀ.ਏ ਐਲ.ਐਲ.ਬੀ (5 ਸਾਲਾਂ ਕੋਰਸ) 10ਵਾਂ ਸਮੈਸਟਰ, ਬੀ.ਕਾਮ.ਐਲ.ਐਲ.ਬੀ (5 ਸਾਲਾਂ ਕੋਰਸ) 10ਵਾਂ ਸਮੈਸਟਰ ਅਤੇ ਐਲ.ਐਲ.ਬੀ (3 ਸਾਲਾਂ ਕੋਰਸ) 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਵਿਖੇ ਤੈਨਾਤ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਵਲੋਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਗਿਆ।ਵਿਦਿਆਰਥੀਆਂ ਨੇ ਕੇਸ ਡਾਇਰੀ, ਐਫ.ਆਈ.ਆਰ ਡਾਇਰੀ, ਜਨਰਲ ਡਾਇਰੀ ਅਤੇ ਪੁਲਿਸ ਸਟੇਸ਼ਨ ਦੇ ਮਾਲਖਾਨਾ ਆਦਿ ਕੰਮਕਾਜ਼ ਦੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਥਾਣਾ ਸਦਰ ਦੇ ਐਸ.ਐਚ.ਓ ਹਰਵਿੰਦਰ ਸਿੰਘ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ, ਜਿਨ੍ਹਾਂ ਨੇ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਬਾਖੂਬੀ ਜਵਾਬ ਦਿੱਤੇ।ਪੁਲਿਸ ਸਟੇਸ਼ਨ ਦਾ ਦੌਰਾ ਕੋਆਰਡੀਨੇਟਰ ਆਫ਼ ਪ੍ਰੈਕਟੀਕਲ ਟ੍ਰੇਨਿੰਗ ਡਾ. ਸੀਮਾ ਰਾਣੀ ਦੀ ਅਗਵਾਈ ਹੇਠ ਕੀਤਾ ਗਿਆ।
ਇਸ ਮੌਕੇ ਹੋਰਨਾਂ ’ਚ ਡਾ. ਹਰਪ੍ਰੀਤ ਕੌਰ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਰੇਣੂ ਸੈਣੀ ਵੀ ਸ਼ਾਮਿਲ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …