ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਸੁਖਲੀਨ ਕੌਰ ਨੂੰ ਇਸ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ।ਉਨਾਂ ਨੇ ਦੱਸਿਆ ਕਿ ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਵਿਖੇ ਕਰਵਾਏ ਗਏ ਇੰਟਰ ਸਕੂਲ ਪੋਸਟਰ ਮੇਕਿੰਗ ਮੁਕਾਬਲੇ ’ਚ ਵਿਦਿਆਰਥਣ ਸੁਖਲੀਨ ਕੌਰ ਨੂੰ ਪਹਿਲੇ ਇਨਾਮ ਨਾਲ ਨਿਵਾਜ਼ਿਆ ਗਿਆ ਹੈ।ਉਨਾਂ ਨੇ ਆਰਟ ਐਂਡ ਕਰਾਫ਼ਟ ਦੀ ਇੰਚਾਰਜ਼ ਗਗਨਪ੍ਰੀਤ ਕੌਰ ਨੂੰ ਵਧਾਈ ਦਿੱਤੀ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …