ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰ ਇੰਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਦੀ ਮਹੀਨਵਾਰ ਮੀਟਿੰਗ ਦਲੀਪ ਸਿੰਘ ਚੇਅਰਮੈਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਰਾਲਾ ਵਿਖੇ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਹਾਜ਼ਰ ਮੈਂਬਰਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕਸਤੂਰੀ ਲਾਲ ਪੈਨਸ਼ਨਰ ਜੁਡੀਸ਼ੀਅਲ ਵਿੰਗ ਅਤੇ ਲੁਧਿਆਣਾ ਵਿਖੇ ਗਿਆਸਪੁਰਾ ਵਿਖੇ ਜਹਿਰੀਲੀ ਗੈਸ ਕਾਰਨ ਹੋਈਆਂ 11 ਮੌਤਾਂ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਪੰਜਾਬ ਸਰਕਾਰ ਵਲੋਂ ਬਜ਼ਟ ਵਿੱਚ ਪੈਨਸ਼ਨਰਾਂ ਲਈ ਕੁੱਝ ਨਾ ਰੱਖਣ ਕਰਕੇ ਸਮੁੱਚੇ ਪੈਨਸ਼ਨਰਾਂ ‘ਚ ਰੋਸ ਪਾਇਆ ਗਿਆ।ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਵਿੱਚ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਦਾ ਪੁਰਜ਼ੋਰ ਵਿਰੋਧ ਕਰਨ ਲਈ ਪੰਜਾਬ, ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ‘ਤੇ ਭਲਕੇ 7 ਮਈ ਨੂੰ ਜਲੰਧਰ ਵਿਖੇ ਜੋ ਝੰਡਾ ਮਾਰਚ ਕੀਤਾ ਜਾ ਰਿਹਾ ਹੈ।ਉਸ ਵਿੱਚ ਸਮਰਾਲਾ ਤੋਂ ਵੱਡੀ ਗਿਣਤੀ ‘ਚ ਪੈਨਸ਼ਨਰਾਂ ਵਲੋਂ ਗੱਡੀਆਂ ਦਾ ਕਾਫਲਾ ਲੈ ਕੇ ਸ਼ਮੂਲੀਅਤ ਕੀਤੀ ਜਾਵੇਗੀ।
ਮੀਟਿੰਗ ਵਿੱਚ ਸੁਸ਼ੀਲ ਕੁਮਾਰ ਸਾਬਕਾ ਚੇਅਰਮੈਨ, ਰਜਿੰਦਰ ਕੁਮਾਰ ਵਿੱਤ ਸਕੱਤਰ, ਨਿਰਮਲ ਸਿੰਘ ਲਲਤੋਂ ਜਨਰਲ ਸਕੱਤਰ, ਡਾ. ਮਹਿੰਦਰ ਕੁਮਾਰ ਸਾਰਦਾ ਵਾਇਸ ਚੇਅਰਮੈਨ, ਦੀਪਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ, ਸ਼ਾਮ ਸੁੰਦਰ, ਹਰਜੀਤ ਸਿੰਘ ਗਰੇਵਾਲ, ਕੁਲਭੂਸ਼ਣ, ਸੁਨੀਲ ਕੁਮਾਰ ਸੂਦ, ਗੁਰਦਿਆਲ ਸਿੰਘ, ਹਰਦਵਾਰੀ ਲਾਲ ਸ਼ਰਮਾ, ਕੁਲਵੰਤ ਸਿੰਘ, ਮੱਖਣ ਸਿੰਘ ਅਤੇ ਰਜਿੰਦਰ ਸਿੰਘ ਲਲਤੋਂ, ਸੁਨੀਲ ਕੁਮਾਰ, ਮੋਹਣ ਸਿੰਘ, ਮੇਲਾ ਸਿੰਘ, ਦਲੀਪ ਸਿੰਘ, ਰਤਨ ਸਿੰਘ, ਹਿੰਮਤ ਸਿੰਘ ਆਦਿ ਸ਼ਾਮਲ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …