Wednesday, July 16, 2025
Breaking News

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ੁਪੁਰਬ ਮੌਕੇ ‘ਨਗਰ ਕੀਰਤਨ’ 27 ਦਿਸੰਬਰ ਨੂੰ

PPN1912201408

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਦੀ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਮੌਕੇ ਤੇ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ ਅਦਾਰਿਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।ਨਗਰ ਕੀਰਤਨ ਦੀਆਂ ਤਿਆਰਿਆਂ ਸੰਬੰਧੀ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇੱਕ ਮੀਟਿੰਗ ਹੋਈ ਜਿਸ ਵਿੱਚ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਪ੍ਰਿਤਪਾਲ ਸਿੰਘ ਸੇਠੀ, ਗੁਰਦੁਆਰਾ ਇੰਚਾਰਜ ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ), ਸਰਬਜੀਤ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਅਤੇ ਵੱਖੁਵੱਖ ਬ੍ਰਾਂਚਾਂ ਦੇ ਪਿ੍ਰੰਸੀਪਲ ਸਾਹਿਬਾਨ ਹਾਜ਼ਰ ਹੋਏ ।

ਪ੍ਰੈਸ ਕਾਨਫਰੰਸ ਦੋਰਾਨ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਵਲੋਂ ਨਵੇਂ ਵਰੇਂ 2015 ਦਾ ਸ਼ੁਭਅਰੰਭ (1 ਜਨਵਰੀ, 2015) ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਸਥਾਪਿਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਾਂ ਦੇ ਮਹੂਰਤ ਨਾਲ ਕੀਤਾ ਜਾਵੇਗਾ।ਚੀਫ਼ ਖ਼ਾਲਸਾ ਦੀਵਾਨ ਨਵੇਂ ਸਾਲ ਦਾ ਆਗਾਜ ਸਰਾਂ ਰਾਹੀਂ ਜਰੂਰਤ ਮੰਦਾਂ ਨੂੰ ਰਹਿਣ ਅਤੇ ਖਾਣੁਪੀਣ ਦੀ ਸੁਵਿਧਾਵਾਂ ੳਪਲਬਧ ਕਰਵਾਉਣ ਦੀ ਸੇਵਾ ਦੀ ਸ਼ੂਰੁਆਤ ਨਾਲ ਕਰੇਗਾ।ਉਹਨਾਂ ਦਸਿਆ ਕਿ ਆਉਣ ਵਾਲੇ ਸਾਲ ਵਿਚ ਧਰਮ ਪ੍ਰਚਾਰ ਪ੍ਰਚੰਡ ਕਰਨ, ਸਿੱਖ ਪਨੀਰੀ ਨੂੰ ਸੰਭਾਲਣ ਅਤੇ ਬਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਓੁਪਰਾਲੇ ਕੀਤੇ ਜਾਣਗੇ।ਚੀਫ਼ ਖ਼ਾਲਸਾ ਦੀਵਾਨ ਅਧੀਨ ਸਾਰੇ ਸਕੂਲਾਂ ਵਿਚ 20 ਤੋਂ 26 ਦਸੰਬਰ ਤਕ ਬਚਿਆਂ ਨੂੰ ਸ਼ਾਨਦਾਰ ਸਿੱਖੀ ਇਤਿਹਾਸ ਨਾਲ ਜਾਣੂ ਕਰਵਾਉਣ ਦੇ ਮੰਤਵ ਨਾਲ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਫਿਲਮ ਵਿਖਾਈ ਜਾਵੇਗੀ।
ਆਨਰੇਰੀ ਸੱਕਤਰ ਸz. ਨਰਿੰਦਰ ਸਿੰਘ ਖੁਰਾਣਾ ਨੇ ਕਿਹਾ ਕਿ ਇਸ ਵਾਰ ਨਗਰ ਕੀਰਤਨ 27 ਦਿਸੰਬਰ 2014 ਦਿਨ ਸ਼ਨੀਵਾਰ ਨੂੰ ਸਵੇਰੇ 09.00 ਵਜੇ ਦੀਵਾਨ ਦੇ ਪ੍ਰਮੁੱਖ ਸਕੂਲ ਜੀ. ਟੀ. ਰੋਡ ਸਕੂਲ ਤੋਂ ਅਰੰਭ ਹੋਵੇਗਾ ਅਤੇ ਇਸ ਵਿੱਚ ਦੀਵਾਨ ਦੇ ਵੱਖੁਵੱਖ ਸਕੂਲ ਭਗਤਾਂਵਾਲਾ, ਪਰਾਗਦਾਸ, ਏਅਰਪੋਰਟ ਰੋਡ, ਮਜੀਠਾ ਬਾਈਪਾਸ, ਗੋਲਡਨ ਐਵੀਨਿਊ, ਮਝਵਿੰਡ, ਸੁਲਤਾਨਵਿੰਡ ਲਿੰਕ ਰੋਡ, ਰਣਜੀਤ ਐਵੀਨਿਊ, ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਝਬਾਲ, ਅਜਨਾਲਾ, ਨਵਾਂ ਪਿੰਡ, ਤਰਨਤਾਰਨ, ਪੱਟੀ ਸਕੂਲ ਦੇ ਵਿਦਿਆਰਥੀ, ਅਧਿਆਪਕ ਸਾਹਿਬਾਨ ਅਤੇ ਦੀਵਾਨ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਹਿਬਾਨ ਸ਼ਾਮਲ ਹੋਣਗੇ ।ਇਹ ਨਗਰ ਕੀਰਤਨ ਭੰਡਾਰੀ ਪੁਲ, ਹਾਲ ਬਜ਼ਾਰ, ਗੋਲ ਹੱਟੀ ਚੌਂਕ, ਨਗਰ ਨਿਗਮ ਚੌਂਕ, ਸਾਰਾਗੜ੍ਹੀ ਚੌਂਕ ਤੋਂ ਜਲਿਆਂਵਾਲਾ ਬਾਗ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਸਮਾਪਤ ਹੋਵੇਗਾ ।
ਗੁਰਦੁਆਰਾ ਇੰਚਾਰਜ ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਨੇ ਵੀ ਨਗਰ ਕੀਰਤਨ ਸੰਬੰਧੀ ਅਪਣੇ ਵਿਚਾਰਾਂ ਦੀ ਸਾਂਝ ਪਾਈ।ਪ੍ਰਧਾਨ ਚਰਨਜੀਤ ਸਿੰਘ ਚੱਢਾ ਅਤੇ ਪ੍ਰਬੰਧਕੀ ਕਮੇਟੀ ਦੇ ਸਾਰੇ ਮੈਂਬਰ ਸਾਹਿਬਾਨ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਇਸਦੀ ਰੌਣਕ ਵਧਾਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply