ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉਡਤ ਸੈਦੇਵਾਲਾ ਵਿਖੇ ਏ.ਐਸ.ਆਈ ਸੁਰੇਸ਼ ਕੁਮਾਰ ਸਿੰਘ ਨੇ ਬੱਚਿਆਂ, ਅਕੈਡਮੀ ਦੇ ਸਮੂਹ ਡਰਾਈਵਰਾਂ ਅਤੇ ਟਰਾਂਸਪੋਰਟ ਅਧਿਕਾਰੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਦੱਸਿਆ।ਉਨ੍ਹਾ ਦੱਸਿਆ ਕਿ ਕਿਸ ਤਰ੍ਹਾਂ ਸਾਡੀਆਂ ਛੋਟੀਆਂ-ਛੋਟੀਆਂ ਲਾਹਪ੍ਰਵਾਹੀਆਂ ਕਾਰਨ ਹਾਦਸੇ ਹੁੰਦੇ ਹਨ।ਸਾਨੂੰ ਕਿਸ ਤਰ੍ਹਾਂ ਹਮੇਸ਼ਾਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਕਿਸੇ ਵੀ ਬਾਲਗ ਇਨਸਾਨ ਨੂੰ ਬਿਨ੍ਹਾ ਡ੍ਰਾਈਵਿੰਗ ਲਾਇਸੈਂਸ ਕੋਈ ਵੀ ਵਾਹਨ ਨਹੀਂ ਚਲਾਉਣਾ ਚਾਹੀਦਾ, ਪੈਦਲ ਹਮੇਸ਼ਾਂ ਸੱਜੇ ਪਾਸੇ ਰੁਕਣਾ ਚਾਹੀਦਾ ਹੈ ਅਤੇ ਵਾਹਨ ਹਮੇਸ਼ਾਂ ਖੱਬੇ ਪਾਸੇ ਚਲਾਉਣਾ ਚਾਹੀਦਾ ਹੈ ਅਤੇ ਕਿਸ ਤਰ੍ਹਾਂ ਚੋਂਕ ਪਾਰ ਕਰਨਾ ਹੈ ਅਤੇ ਟਰੈਫਿਕ ਸਿਗਨਲ ਦਾ ਧਿਆਨ ਰੱਖਣਾ ਚਾਹੀਦਾ ਹੈ।ਬੱਚਿਆਂ ਨੂੰ ਜ਼ੈਬਰਾ ਲਾਈਨਜ਼ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨ ਹਮੇਸ਼ਾਂ ਹੌਲੀ ਰਫਤਾਰ ‘ਚ ਹੀ ਚਲਾਉਣਾ ਚਾਹੀਦਾ ਹੈ ਅਤੇ ਡ੍ਰਾਈਵਿੰਗ ਸਮੇਂਫੋਨ ਦੀ ਵਰਤੋਂ ਬਿਲਕੁੱਲ ਵੀ ਨਹੀਂ ਕਰਨੀ ਚਾਹੀਦੀ।
ਉਹਨਾ ਨੇ ਕਿਹਾ ਕਿ ਜੇ ਕਿਸੇ ਇਕ ਵਿਅਕਤੀ ਨੂੰ ਅਸੀਂ ਟਰੈਫਿਕ ਨਿਯਮਾਂ ਬਾਰੇ ਦੱਸਾਂਗੇ ਤਾ ਕਿਸੇ ਇਕ ਨਹੀਂ, ਬਲਕਿ ਅਨੇਕਾਂ ਹੀ ਜਾਨਾਂ ਬਚਾ ਸਕਦੇ ਹਾਂ। ਪ੍ਰੋਗਰਾਮ ਦੇ ਅੰਤ ‘ਚ ਟਰੈਫਿਕ ਅਧਿਕਾਰੀਆਂ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਵਲੋਂ ਟਰੈਫਿਕ ਅਧਿਕਾਰੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …