Saturday, December 21, 2024

ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਕਬੀਰ ਸ਼ਰਮਾ ਜਮਾਤ ਦੂਜੀ ਨੇ ਦੁਬਈ ਵਿੱਚ 30 ਅਪ੍ਰੈਲ 2023 ਨੂੰ ਹੋਈ `ਬੁਡੋਕਨ ਕੱਪਸ 2023` ਦੀ ਅੰਤਰਸ਼ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ 7 ਸਾਲ ਉਮਰ ਗਰੁੱਪ ਕੈਟਾਗਰੀ ਵਿੱਚ ਭਾਗ ਲਿਆ। ਇਸ ਵਿੱਚ ਉਸ ਨੇ ਪਹਿਲਾ ਸਥਾਨ `ਕਾਟਾ` ਅਤੇ ਦੂਸਰਾ ਸਥਾਨ `ਕੁਮਿਟੀ` ਵਿੱਚ ਪ੍ਰਾਪਤ ਕੀਤਾ ਅਤੇ ਅੰਤਰਸ਼ਰਾਸ਼ਟਰੀ ਕਰਾਟੇ ਦਾ ਚੈਂਪੀਅਨ ਬਣ ਗਿਆ।ਇਸ ਚੈਂਪੀਅਨਸ਼ਿਪ ਵਿੱਚ 23 ਦੇਸ਼ਾਂ ਦੇ ਇੱਕ ਹਸ਼ਾਰ ਭਾਗੀਦਾਰਾਂ ਨੇ ਹਿੱਸਾ ਲਿਆ ਜਿੰਨ੍ਹਾਂ ਵਿੱਚੋਂ 250 ਭਾਗੀਦਾਰ 7 ਕੈਟਾਗਿਰੀ ਦੇ ‘ਚ ਆਉਂਦੇ ਸਨ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਉਸਦਾ ਹੌਂਸਲਾ ਵਧਾਇਆ ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਕਬੀਰ ਦੀ ਸ਼ਾਨਦਾਰ ਪ੍ਰਾਪਤੀ ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ, ਉਸ ਦੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …