ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਤੇ ਭਾਈ ਬੰਦੀ ਸਮੇਤ ਗੁਰੂ ਨਗਰੀ ਦੀਆਂ ਹੋਰ ਰਾਮਗੜ੍ਹੀਆ ਸੰਸਥਾਵਾਂ ਅਤੇ ਸਿਖ ਜਥੇਬੰਦੀਆਂ ਵਲੋਂ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਜੱਸਾ ਸਿੰਘ ਰਾਮਗੜ੍ਹੀਆ ਪਾਰਕ ਈਸਟ ਮੋਹਨ ਨਗਰ ਜੀ.ਟੀ ਰੋਡ ਵਿਖੇ ਮਨਾਇਆ ਗਿਆ। ਇਸ ਵਿੱਚ ਸ਼ਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਵੀ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਸ੍ਰੀ ਸੁਖਮਨੀ ਸਾਹਿਬ ਪਾਠ ਉਪਰੰਤ ਗੁਰਮਤਿ ਸਮਾਗਮ ਸਜਾਇਆ ਗਿਆ।ਜਿਸ ਦੌਰਾਨ ਢਾਡੀ ਸਿੰਘਾਂ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜੀਵਨ ਇਤਿਹਾਸ ਸਰਵਨ ਕਰਾਇਆ।ਨਿਹੰਗ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਿੱਖ ਜਰਨੈਲ ਦੇ ਜੀਵਨ ਤੇ ਉਨਾਂ ਵਲੋਂ ਸਿੱਖ ਪੰਥ ਲਈ ਨਿਭਾਈਆਂ ਮਹਾਨ ਸੇਵਾਵਾਂ ਦੀ ਚਰਚਾ ਕਰਦਿਆਂ ਸਮੂਹ ਰਾਮਗੜ੍ਹੀਆ ਭਾਈਚਾਰੇ ਤੇ ਸਿੱਖ ਜਗਤ ਨੂੰ ਜਨਮ ਸ਼ਤਾਬਦੀ ਦੀ ਵਧਾਈ ਦਿੱਤੀ।ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ।ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਲੰਗਰ ਹਾਲ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ, ਸਾਬਕਾ ਵਿਧਾਇਕ ਜੁਗਲ ਕਿਸ਼ੋਰ, ਜਸਪਾਲ ਸਿੰਘ ਪਦਮ, ਭਾਈ ਬੰਦੀ ਦੇ ਮੁਖੀ ਅਮਰਦੀਪ ਸਿੰਘ ਹੈਪੀ ਰਾਜੇਵਾਲ, ਆਲ ਇੰਡੀਆ ਜੱਸਾ ਸਿੰਘ ਰਾਮਗੜੀਆ ਫੈਡਰੇਸ਼ਨ ਦੇ ਪ੍ਰਧਾਨ ਪਿਆਰਾ ਸਿੰਘ ਮਠਾੜੂ, ਸੁਖਵਿੰਦਰ ਸਿੰਘ ਘਟੋੜਾ, ਪ੍ਰੀਤਮ ਸਿੰਘ ਕਲਸੀ, ਅਨੂਪ ਸਿੰਘ ਵਿਰਦੀ, ਜਸਵਿੰਦਰ ਸਿੰਘ `ਦੀਨਪੁਰ, ਜਗਤਾਰ ਸਿੰਘ ਭੁੱਲਰ, ਇਕਬਾਲ ਸਿੰਘ ਸ਼ੈਰੀ, ਭੋਲਾ ਸਿੰਘ ਧੰਜ਼ਲ, ਮਾ. ਹਰਜੀਤ ਸਿੰਘ ਸੰਧੂ ਛੇਹਰਟਾ, ਜਗਤਾਰ ਸਿੰਘ ਕਲਸੀ, ਜਤਿੰਦਰ ਸਿੰਘ ਉਸਾਹਨ, ਅਵਤਾਰ ਸਿੰਘ ਪਦਮ, ਲਖਵਿੰਦਰ ਸਿੰਘ ਖੋਖਰ, ਸੁਰਜੀਤ ਸਿੰਘ ਠੇਠੀ, ਗੁਰਜੀਤ ਸਿੰਘ ਭੁੱਲਰ, ਤਲਵਿੰਦਰ ਸਿੰਘ ਭੁੱਲਰ, ਚਮਕੌਰ ਸਿੰਘ, ਜਸਵਿੰਦਰ ਸਿੰਘ ਭੁਰਜੀ, ਨਾਨਕ ਸਿੰਘ ਕੇਸਰ, ਜਗਜੀਤ ਸਿੰਘ ਬੰਟੀ, ਸੁਖਜਿੰਦਰ ਸਿੰਘ ਪ੍ਰਿੰਸ ਤੇ ਬੌਬੀ ਭਲਵਾਨ ਸਮੇਤ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।