Monday, September 14, 2026

ਅਕੇਡੀਆ ਵਰਲਡ ਸਕੂਲ ਵਿੱਚ ਕਰਵਾਇਆ ਗਿਆ ਪੰਜਾਬੀ ਐਕਸਟੈਂਪੋਰ ਮੁਕਾਬਲਾ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਵੱਖ-ਵੱਖ ਵਿਸ਼ਿਆਂ ‘ਤੇ ਪੰਜਾਬੀ ਐਕਸਟੈਂਪੋਰ ਪ੍ਰਤੀਯੋਗਤਾ ਕਰਵਾਈ ਗਈ।ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਇਹ ਮੁਕਾਬਲਾ ਪੰਜਵੀਂ ਅਤੇ ਛੇਵੀਂ ਜਮਾਤ ਦਰਮਿਆਨ ਹੋਇਆ।ਪਹਿਲੇ ਰਾਊਂਡ ਵਿਚੋਂ 15 ਵਿਦਿਆਰਥੀ ਫਾਇਨਲ ਮੁਕਾਬਲੇ ਲਈ ਚੁਣੇ ਗਏ। ਜਿਸ ਵਿੱਚੋਂ ਪਹਿਲੇ ਸਥਾਨ ‘ਤੇ ਛੇਵੀਂ ਜਮਾਤ ਦੀ ਵਿਦਿਆਰਥਣ ਦਿਵਾਂਸ਼ਪ੍ਰੀਤ ਕੌਰ, ਦੂਜਾ ਸਥਾਨ ਮਾਨਵਜੀਤ ਸਿੰਘ (ਪੰਜਵੀਂ ਲਾਈਲੈਕ) ਨੇ ਹਾਸਲ ਕੀਤਾ ਅਤੇ ਚੈਰਿਸ (ਪੰਜਵੀਂ ਲਾਈਲੈਕ ) ਤੀਸਰੇ ਸਥਾਨ `ਤੇ ਰਿਹਾ।ਸਟੇਜ ਦਾ ਸੰਚਾਲਨ ਛੇਵੀਂ ਜਮਾਤ ਦੇ ਵਿਦਿਆਰਥੀ ਸਮਰਪ੍ਰਤਾਪ ਵਲੋਂ ਕੀਤਾ ਗਿਆ।ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਪ੍ਰਿੰਸੀਪਲ ਸਾਹਿਬਾਂ ਵਲੋਂ ਜੇਤੂ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ।ਆਪਣੇ ਸੰਖੇਪ ਅਤੇ ਕੁੰਜੀਵਤ ਭਾਸ਼ਨ ਵਿੱਚ ਪ੍ਰਿੰਸੀਪਲ ਵਲੋਂ ਬੱਚਿਆਂ ਨੂੰ ਹੋਰ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਅਤੇ ਰੁਪਿੰਦਰ ਕੌਰ ਵੀ ਮੌਜ਼ੂਦ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …