Monday, December 23, 2024

ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ 200 ਅਖੰਡ ਪਾਠਾਂ ਦੀ ਲੜੀ ਅਰੰਭ- ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੇ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਅਖੰਡ ਪਾਠਾਂ ਦੀ ਲੜੀ ਦੀ ਸ਼ੁਰੂਆਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਅਰੰਭ ਕਰਕੇ ਕੀਤੀ ਗਈ ਹੈ।ਇਹ ਲੜੀ ਮਾਰਚ 2024 ਤੀਕ ਚੱਲਦੀ ਰਹੇਗੀ।
ਅਖੰਡ ਪਾਠ ਸਾਹਿਬ ਦੀ ਅਰੰਭਤਾ ਸਮੇਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਮੁੱਖ ਬੀਬੀਆਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਸ਼ਤਾਬਦੀ ਯਾਦਗਾਰੀ ਸਨਮਾਨ ਚਿੰਨ੍ਹ ਤੇ ਸਿਰਪਾਓ ਨਾਲ ਸਨਮਾਨਿਤ ਕੀਤਾ।ਇਨਾਂ ਬੀਬੀਆਂ ਵਿੱਚ ਪਰਮਜੀਤ ਕੌਰ ਪਿੰਕੀ, ਬੀਬੀ ਤੇਜ ਕੌਰ, ਬੀਬੀ ਰਣਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਕਵਲਜੀਤ ਕੌਰ, ਬੀਬੀ ਮਨਿੰਦਰ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਹਰਜਿੰਦਰ ਕੌਰ, ਬੀਬੀ ਪਰਮਜੀਤ ਕੌਰ ਆਦਿ ਸ਼ਾਮਲ ਸਨ।ਇਸਤਰੀਆਂ ਦੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ 2024 ਤੀਕ ਹਰ ਹਫਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਜਾਰੀ ਰੱਖਣ ਦਾ ਫੈਸਲਾ ਲਿਆ ਹੈ।
ਇਸ ਮੌਕੇ ਸਕੱਤਰ ਦਿਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਬਾਜਵਾ, ਜਸਵਿੰਦਰ ਸਿੰਘ ਦੀਨਪੁਰ, ਬਾਬਾ ਜੱਸਾ ਸਿੰਘ, ਬਾਬਾ ਭਗਤ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …