ਭੀਖੀ, 7 ਮਈ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਅੱਠਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਲੜਕੇ ਭੀਖੀ ਦਾ ਨਤੀਜਾ ਸੌ ਫੀਸਦ ਰਿਹਾ।ਸਕੂਲ ਪ੍ਰਿੰਸੀਪਲ ਇੰਚਾਰਜ਼ ਮਨੋਜ ਸਿੰਗਲਾ ਨੇ ਕਿਹਾ ਕਿ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਭੁਪੇਸ਼ ਸਿੰਗਲਾ 93.16% ਅੰਕ, ਮਣੀਕਰਨ ਸ਼ਰਮਾ 90%, ਬਿਸ਼ਪ ਸਿੰਗਲਾ 87.16% ਅੰਕ ਪ੍ਰਾਪਤ ਕਰਕੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ‘ਤੇ ਰਹੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਨਵੀਂ ਮੁਹਿੰਮ ਤਹਿਤ `ਸਕੂਲ ਆਫ ਇਮੀਨੇਸ` ਵਿਚ ਵੀ ਭੁਪੇਸ਼ ਸਿੰਗਲਾ ਦੀ ਚੋਣ ਹੋਈ ਹੈ। ਇਸ ਕਾਮਯਾਬੀ ਲਈ ਮਨੋਜ ਸਿੰਗਲਾ ਨੇ ਸਾਰੇ ਬੱਚਿਆਂ ਅਤੇ ਕਲਾਸ ਇੰਚਾਰਜ਼ ਰੀਤੂ ਬਾਲਾ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਸਕੂਲ ਸਟਾਫ ਅਤੇ ਬੱਚੇ ਹਾਜਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …