ਅੰਮ੍ਰਿਤਸਰ, 8 ਮਈ (ਪੰਜਾਬ ਪੋਸਰ ਬਿਊਰੋ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ‘ਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜ਼ੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈਅ ਮੁਕਤ ਹੋ ਕੇ ਸ਼ਰਧਾ ਪ੍ਰਗਟਾ ਸਕਣ।ਕਮੇਟੀ ਪ੍ਰਧਾਨ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਇਕ ਪਾਸੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਤਮਸਤਕ ਹੋਣ ਆਉਂਦੀ ਹੈ, ਉੱਥੇ ਹੀ ਦੇਸ਼ ਦੁਨੀਆ ਤੋਂ ਵੱਖ-ਵੱਖ ਧਰਮਾਂ, ਫਿਰਕਿਆਂ ਅਤੇ ਵਰਗਾਂ ਦੇ ਲੋਕ ਵੀ ਇੱਥੇ ਪੁੱਜਦੇ ਹਨ।ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਵਾਪਰੀਆਂ ਧਮਾਕੇ ਦੀ ਘਟਨਾਵਾਂ ਨਾਲ ਦੇਸ਼ ਦੁਨੀਆ ਤੋਂ ਅੰਮ੍ਰਿਤਸਰ ਪੁੱਜਦੇ ਲੋਕਾਂ ਅਤੇ ਸੰਗਤ ਦੇ ਮਨਾਂ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਅਤੇ ਸਵਾਲਾਂ ਦੇ ਨਾਲ-ਨਾਲ ਡਰ ਭੈਅ ਵੀ ਪੈਦਾ ਹੋਇਆ ਹੈ।ਸੂਬਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦਾ ਪਰਦਾਫਾਸ਼ ਕਰਕੇ ਸੰਗਤ ਨੂੰ ਭੈਅ ਮੁਕਤ ਮਾਹੌਲ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਲੋੜ ਪੈਣ ‘ਤੇ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨ ਨੂੰ ਤਿਆਰ ਹੈ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media