Saturday, October 3, 2026

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਰੇਲਵੇ ਸਟੇਸ਼ਨ, ਪੁਲਿਸ ਸਟੇਸ਼ਨ ਤੇ ਡਾਕਘਰ ਦਾ ਲਾਇਆ ਟੂਰ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪ੍ਰਿੰਸੀਪਲ ਪ੍ਰਵੀਨ ਕੌਰ ਵਲੋਂ ਬੀਤੇ ਦਿਨੀ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਪੁਲਿਸ ਸਟੇਸ਼ਨ, ਰੇਲਵੇ ਸਟੇਸ਼ਨ, ਡਾਕਘਰ ਅਤੇ ਹਸਪਤਾਲ ਵਿੱਚ ਲਿਜਾ ਕੇ ਬੱਚਿਆਂ ਨੂੰ ਇਹਨਾਂ ਬਾਰੇ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ ਪ੍ਰਵੀਨ ਕੌਰ ਨੇ ਆਖਿਆ ਕਿ ਰੇਲਵੇ ਸਟੇਸ਼ਨ `ਤੇ ਬੱਚਿਆਂ ਨੂੰ ਦੱਸਿਆ ਗਿਆ ਕਿ `ਟਿਕਟ ਕਿਵੇਂ ਕੱਟੀ ਜਾਂਦੀ ਹੈ` `ਡਾਕਘਰ ਵਿੱਚ ਡਾਕ ਕਿਵੇਂ ਭੇਜੀ ਜਾਂਦੀ ਹੈ`।ਇਸ ਤਰ੍ਹਾਂ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਡਾਕਟਰ ਸਾਹਿਬਾਨ ਵਲੋਂ ਬੱਚਿਆਂ ਨੂੰ ਮੱਲ੍ਹਮ-ਪੱਟੀ ਕਰਕੇ ਦਿਖਾਈ ਗਈ ਅਤੇ ਪੁਲਿਸ ਸਟੇਸ਼ਨ ਵਿੱਚ ਬੱਚਿਆਂ ਨੂੰ ਮੁਲਾਜ਼ਮਾਂ ਵਲੋਂ ਬਹੁਤ ਹੀ ਪਿਆਰ ਨਾਲ ਪੁਲਿਸ ਸਟੇਸ਼ਨ ਸੰਬੰਧੀ ਜਾਣਕਾਰੀ ਦਿੱਤੀ ਗਈ।ਅਕਾਲ ਅਕੈਡਮੀਆਂ ਦਾ ਹਮੇਸ਼ਾਂ ਹੀ ਟੀਚਾ ਹੁੰਦਾ ਹੈ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਬਾਹਰਲੇ ਸਥਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਜਿਸ ਨਾਲ ਬੱਚਿਆਂ ਦਾ ਸਰਬਪੱਖੀ ਕੀਤਾ ਜਾ ਸਕੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …