Wednesday, July 30, 2025
Breaking News

ਪੀ.ਜੀ.ਆਰ.ਐਸ ਪੋਰਟਲ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਕੀਤਾ ਜਾਵੇ ਸਮਾਂਬੱਧ ਨਿਪਟਾਰਾ- ਮੁੱਖ ਮੰਤਰੀ ਫੀਲਡ ਅਫਸਰ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਪਬਲਿਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਪੋਰਟਲ ’ਤੇ ਆਮ ਲੋਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮਿਥੇ ਸਮੇਂ ਅੰਦਰ ਨਿਪਟਾਰਾ ਕਰਕੇ ਸਬੰਧਤ ਵਿਅਕਤੀ ਨੂੰ ਸੂਚਿਤ ਕੀਤਾ ਜਾਵੇ।ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਸਬੰਧੀ ਮੁੱਖ ਮੰਤਰੀ ਫੀਲਡ ਵਰੁਣ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ।
ਜਿਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਪੀ.ਜੀ.ਆਰ.ਐਸ ਪੋਰਟਲ ’ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਜੀਰੋ ਟਾਲਰੈਂਸ ਦੀ ਨੀਤੀ ਤੇ ਕੰਮ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਸ਼ਿਕਾਇਤਕਰਤਾ ਨੂੰ ਆਪਣੀ ਸ਼ਿਕਾਇਤ ’ਤੇ ਸੰਤੁਸ਼ਟ ਜਵਾਬ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਆਪਣੀ ਪਹਿਲੀ ਅਪੀਲ ਮੁੱਖ ਮੰਤਰੀ ਫੀਲਡ ਅਫਸਰ ਅਤੇ ਦੂਜੀ ਅਪੀਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਕਰ ਸਕਦਾ ਹੈ।ਆਮ ਵਿਅਕਤੀ ਟੋਲ ਫ੍ਰੀ ਨੰਬਰ 1100 ਜਾਂ ਪੋਰਟਲ ‘ਤੇ ਸੇਵਾ ਕੇਂਦਰ ਰਾਹੀਂ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਉਨ੍ਹਾਂ ਦੀ ਸ਼ਿਕਾਇਤ ਸਬੰਧੀ ਐਸ.ਐਮ.ਅੇੈਸ ਰਾਹੀਂ ਵੀ ਸੂਚਿਤ ਕੀਤਾ ਜਾਵੇਗਾ।
ਇਸ ਮੌਕੇ ਡੀ.ਜੀ.ਆਰ ਮੁਹਾਲੀ ਤੋਂ ਸ੍ਰੀਮਤੀ ਨੈਨਾ ਸ਼ਰਮਾ, ਜਿਲ੍ਹਾ ਤਕਨੀਕੀ ਕੋਆਰਡੀਨੇਟਰ ਪ੍ਰਿੰਸ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀ ਵੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …