Friday, July 4, 2025
Breaking News

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿੱਤ ਗੁਰਮਤਿ ਸਮਾਗਮ 20 ਤੇ 21 ਦਸੰਬਰ ਨੂੰ

Rana Paramjit Singhਨਵੀਂ ਦਿੱਲੀ, 19 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਵੱਡੇ ਸਾਹਿਬਜ਼ਾਦਿਆਂ, ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੂਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਢਾਡੀ ਦਰਬਾਰ ਦਾ ਆਯੋਜਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ਨੀਵਾਰ 20 ਦਸੰਬਰ ਨੂੰ ਅਤੇ ਗੁਰਮਤਿ ਸਮਾਗਮ ਦਾ ਆਯੋਜਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਐਤਵਾਰ 21 ਦਸੰਬਰ ਨੂੰ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ 20 ਦਸੰਬਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ (ਰਾਤ 10.30 ਵਜੇ ਤਕ) ਹੋ ਰਹੇ ਢਾਡੀ ਦਰਬਾਰ ਵਿੱਚ ਭਾਈ ਦਵਿੰਦਰ ਸਿੰਘ ਸ਼ਾਂਤ ਦੇ ਕੀਰਤਨੀ ਜਥੇ ਤੋਂ ਇਲਾਵਾ, ਭਾਈ ਹਰਭਜਨ ਸਿੰਘ, ਭਾਈ ਲਖਵਿੰਦਰ ਸਿੰਘ ਪਾਰਸ ਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸਕ ਪ੍ਰਸੰਗ ਪੇਸ਼ ਕਰਨਗੇ ਅਤੇ 21 ਦਸੰਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਾਮ ਰਹਿਰਾਸ ਦੇ ਪਾਠ ਤੋਂ ਉਪਰੰਤ (ਰਾਤ 11.30 ਵਜੇ ਤਕ) ਹੋ ਰਹੇ ਗੁਰਮਤਿ ਸਮਾਗਮ ਵਿੱਚ ਭਾਈ ਦਰਸ਼ਨ ਸਿੰਘ ਨਿਰਮਲ, ਭਾਈ ਕੁਲਵੰਤ ਸਿੰਘ ਪ੍ਰਭਾਤ, ਭਾਈ ਰਣਧੀਰ ਸਿੰਘ (ਹਜ਼ੁਰੀ ਰਾਗੀ, ਸ੍ਰੀ ਦਰਬਾਰ ਸਾਹਿਬ) ਗੁਰ-ਸ਼ਬਦ ਦੇ ਕੀਰਤਨ ਰਾਹੀਂ ਅਤੇ ਭਾਈ ਗੁਰਚਰਨ ਸਿੰਘ (ਹਜ਼ੂਰੀ ਢਾਡੀ) ਸ਼ਹੀਦੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਪਰਮਜੀਤ ਸਿੰਘ ਰਾਣਾ ਨੇ ਹੋਰ ਦਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਪ੍ਰਮੁਖ ਪੰਥਕ ਆਗੂ ਵੀ ਹਾਜ਼ਰੀਆਂ ਭਰ ਗੁਰੂ ਚਰਨਾਂ ਵਿੱਚ ਨਤ-ਮਸਤਾਕ ਹੋ ਸੰਗਤਾਂ ਦੇ ਦਰਸ਼ਨ ਕਰਨਗੇ। ਸ. ਰਾਣਾ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਅਤੇ ਦਿ. ਸਿ. ਗੁ. ਪ੍ਰ. ਕਮੇਟੀ ਦੀ ਵੈੱਬ ਸਾਈਟ www.banni.net ਪੁਰ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply