ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ
ਵਿਦਿਆਰਥੀਆਂ ਨੇ ਓਪਨ ਜਿਲ੍ਹਾ ਪੱਧਰੀ ਸਕੇਟਿੰਗ ਟੂਰਨਾਮੈਂਟ ਵਿੱਚ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਐਲ.ਕੇ.ਜੀ ਦੀ ਅਨੰਤ ਕੌਰ ਨੇ ਪਹਿਲੀ ਪੁਜੀਸ਼ਨ, ਸੱਤਵੀਂ ਜਮਾਤ ਦੇ ਮਨਕੀਰਤ ਸਿੰਘ ਨੇ ਦੂਜਾ ਸਥਾਨ, ਜਦਕਿ ਤੀਸਰੀ ਜਮਾਤ ਦੀ ਸਿਮਰਤਜੀਤ ਕੌਰ ਅਤੇ ਯੂ.ਕੇ.ਜੀ ਦੇ ਗੁਰਦਾਸ ਸਿੰਘ ਨੇ ਸਾਂਝੇ ਤੌਰ ‘ਤੇ ਤੀਸਰਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਓਪਨ ਜਿਲ੍ਹਾ ਬੈਡਮਿੰਟਨ ਟੂਰਨਾਮੈਂਟ ਵਿੱਚ ਸਕੂਲ ਦੀ ਛੇਵੀਂ ਜਮਾਤ ਦੀ ਪਲਕਪ੍ਰੀਤ ਕੌਰ ਨੇ ਦੂਸਰਾ ਅਤੇ ਰਿਤੀਕਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਬੈਡਮਿੰਟਨ ਟੂਰਨਾਮੈਂਂਟ ਵਿੱਚ ਵੱਖ-ਵੱਖ ਉੇਮਰ ਵਰਗ ਤਹਿਤ ਸਤਵੀਂ ਜਮਾਤ ਦਾ ਅਗਮਵੀਰ ਸਿੰਘ, ਅੱਠਵੀਂ ਜਮਾਤ ਦੀ ਨਵਦੀਪ ਕੌਰ, ਪਰਨੀਤ ਕੌਰ, ਨਮਨਦੀਪ ਕੌਰ ਅਤੇ ਅਨਮੋਲਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਦੀ ਇਸ ਜਿੱਤ ‘ਤੇ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਆਨਰੇਰੀ ਜਾਇੰਟ ਸਕਤਰ ਸੁਖਜਿੰਦਰ ਸਿੰਘ ਪ੍ਰਿੰਸ, ਅੇਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ: ਐਸ.ਐਸ ਛੀਨਾ, ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ ਅਤੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਵਧਾਈ ਦਿੱਤੀ।
ਇਸ ਮੌਕੇ ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮਨਵਿੰਦਰ ਕੌਰ ਅਤੇ ਡੀ.ਪੀ ਜੋਤੀ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media