Wednesday, March 11, 2026

ਦਿੱਲੀ ਪਬਲਿਕ ਸਕੂਲ ਨੇ ਵਿਦਿਆਰਥੀਆਂ ਨੂੰ ਕਰਵਾਈ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਵਿਦਿਆਰਥੀਆਂ ‘ਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਸਥਾਨਕ ਦਿੱਲੀ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਨੂੰ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਕਰਵਾਈ।ਇਸ ਮਕਸਦ ਲਈ ਜਮਾਤ ਛੇਵੀਂ ਤੋਂ ਦੱਸਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਦੁਆਰਿਆਂ ਦੀ ਯਾਤਰਾ ਕਰਕੇ ਉਥੋਂ ਦਾ ਇਤਿਹਾਸ ਜਾਣਿਆ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦੀ ਜਾਣਕਾਰੀ ਪ੍ਰਾਪਤ ਕੀਤੀ।
ਸਕੂਲ਼ ਅਧਿਆਪਕ ਸਤਿੰਦਰ ਸਿੰਘ ਓਠੀ ਦੱਸਿਆ ਕਿ ਬੱਚਿਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਦੇ ਦਰਸ਼ਨ ਕੀਤੇ।ਵਿਰਾਸਤ-ਏ-ਖਾਲਸਾ ਦੀ ਯਾਤਰਾ ਦੌਰਾਨ ਵੱਖ-ਵੱਖ ਗੈਲਰੀਆਂ ਤੋਂ ਗੁਰੂਆਂ ਦੇ ਜੀਵਨ ਇਤਿਹਾਸ, ਪੰਜਾਬੀ ਸੱਭਿਆਚਾਰ, ਦੇਸ਼ ਦੀ ਅਜ਼ਾਦੀ ਵਿੱਚ ਪੰਜਾਬੀਆਂ ਦੇ ਪਾਏ ਹੋਏ ਯੋਗਦਾਨ ਬਾਰੇ ਜਾਣਿਆ।ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਦੇ ਦਰਸ਼ਨ ਕਰਕੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਸਜ਼ਦਾ ਕਰਨ ਉਪਰੰਤ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨਾਲ ਸਬੰਧਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਦਰਸ਼ਨ ਕਰਕੇ ਵਿਦਿਆਰਥੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਅਧਿਆਪਕ ਓਠੀ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਭਾਰਤ ਸਰਕਾਰ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਤ ਵੀਰ ਬਾਲ-ਦਿਵਸ ਨੂੰ ਸਮਰਪਤ ਕੀਤੀ ਗਈ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …