Monday, October 26, 2026

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਅੰਡਰ-19 ਗਰਲਜ਼ ਇੰਟਰ ਅਕੈਡਮੀ ਹਾਕੀ ਟੂਰਨਾਮੈਂਟ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਅੰਡਰ-19 ਗਰਲਜ਼ ਇੰਟਰ-ਅਕੈਡਮੀ ਹਾਕੀ ਟੂਰਨਾਮੈਂਟ ਕਰਵਾਇਆ ਗਿਆ।ਇਸ ਵਿੱਚ ਅਕਾਲ ਅਕੈਡਮੀ ਉੱਡਤ ਸੈਦੇਵਾਲਾ, ਅਕਾਲ ਅਕੈਡਮੀ ਸੰਘਾ, ਅਕਾਲ ਅਕੈਡਮੀ ਖੋਖਰ, ਅਕਾਲ ਅਕੈਡਮੀ ਰੋੜੀ ਅਤੇ ਅਕਾਲ ਅਕੈਡਮੀ ਕੌੜੀਵਾੜਾ ਸ਼ਾਮਲ ਸਨ।ਹਾਕੀ ਦਾ ਇਹ ਮੁਕਾਬਲਾ ਬਹੁਤ ਹੀ ਸ਼ਾਨਦਾਰ ਰਿਹਾ।ਇਸ ਮੁਕਾਬਲੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਉੱਡਤ ਸੈਦੇਵਾਲਾ ਨੇ ਦੂਸਰਾ ਅਤੇ ਅਕਾਲ ਅਕੈਡਮੀ ਖੋਖਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਅਕੈਡਮੀ ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਜੇਤੂ ਟੀਮਾਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਅਵਨੀਤ ਸਿੰਘ, ਵਿਵੇਕ, ਸੁਨਿਧੀ ਬਜਾਜ, ਭਜਨ ਕੌਰ, ਨੀਸ਼ੂ ਦੇਵੀ, ਸੁਨੀਲ ਕੁਮਾਰ, ਕਰਨੈਲ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …