ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) -‘ਆਯੂਸ਼’ ਅਧੀਨ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਨਾਲ ਸਾਂਝੇ ਤੋਰ ‘ਤੇ ਭੱਦਰਕਾਲੀ ਮੰਦਰ ਨਜਦੀਕ ਗੇਟ ਖਜਾਨਾ ਅੰਮ੍ਰਿਤਸਰ ਵਿਖੇੇ ਕਰੋਨਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਪ ਲਗਾਇਆ ਗਿਆ, ਜਿਸ ਵਿੱਚ 671 ਮਰੀਜਾਂ ਦਾ ਚੈਕ ਅੱਪ ਕੀਤਾ ਗਿਆ ਅਤੇ ਆਏ ਹੋਏ ਮਰੀਜਾਂ ਨੂੰ ਮੁਫ਼ਤ ਦਵਾਈਆ ਵੰਡੀਆ ਗਈਆਂ।ਡਾ. ਜੁਗਲ ਕਿਸ਼ੋਰ ਡੀ.ਐਚ.ਓ ਨੇ ਦੱਸਿਆ ਕਿ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਵਲੋਂ ਜ਼ਿਲੇ ਅੰਦਰ ਵੱਖ-ਵੱਖ ਇਲਾਕਿਆਂ ਅੰਦਰ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਬਿਮਾਰੀਆਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਕੈਂਪ ਵਿਚ ਡਾ. ਜੁਗਲ ਕਿਸ਼ੋਰ ਡੀ.ਐਚ.ਓ, ਡਾ.ਕਮਲਪ੍ਰੀਤ ਕੋਰ, ਡਾ.ਨਵਜੀਤ ਕੋਰ, ਡਾ.ਮਲਕੀਤ ਸਿੰਘ ਡੀ.ਈ.ਓ, ਡਾ.ਆਤਮਜੀਤ ਸਿੰਘ ਬਸਰਾ, ਡਾ. ਸੱਫੂ ਲੂਥਰਾ, ਡਾ. ਮਨਿੰਦਰ, ਡਾ.ਸੁਰਿੰਦਰ ਸਿੰਘ ਸੰਧੂ, ਸ੍ਰੀ ਅਵਤਾਰ ਸਿੰਘ, ਸ੍ਰੀ ਰਾਜ ਕੁਮਾਰ ਨੇ ਲੋਕਾਂ ਦੀ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕੀਤੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …