Thursday, April 24, 2025
Breaking News

ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੀ ਇਕੱਤਰਤਾ ਹੋਈ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੀ ਇਕੱਤਰਤਾ ਅੱਜ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।ਜਿਸ ਵਿਚ ਸਭ ਤੋਂ ਪਹਿਲਾ ਅਕਾਲ ਚਲਾਣਾ ਕਰ ਗਏ ਚੀਫ਼ ਖ਼ਾਲਸਾ ਦੀਵਾਨ ਮੈਂਬਰ ਮਨਜੀਤ ਸਿੰਘ ਤਰਨਤਾਰਨੀ ਨਮਿਤ ਮੂਲ ਮੰਤਰ ਦੇ ਪਾਠ ਕੀਤੇ ਗਏ ਅਤੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ: ਸਰਬਜੀਤ ਸਿੰਘ ਛੀਨਾ ਵਲੋਂ ਮੀਟਿੰਗ ਦੇ ਏਜੰਡੇ ਪੜ੍ਹੇ ਗਏ।ਜਿਸ ਤਹਿਤ ਦਸੰਬਰ 2022 ਨੂੰ ਐਜੂਕੇਸ਼ਨਲ ਕਮੇਟੀ ਵਲੋਂ ਆਯੋਜਿਤ ਕੀਤੀ ਗਈ 67ਵੀਂ ਸਿੱਖ ਵਿਦਿਅਕ ਕਾਨਫਰੰਸ ਦੀ ਸ਼ਾਨਦਾਰ ਸਫਲਤਾ ਲਈ ਦੀਵਾਨ ਮੈਨੇਜਮੈਂਟ ਵਲੋਂ ਦਿੱਤੇ ਗਏ ਹਰ ਪ੍ਰਕਾਰ ਦੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।ਕਾਨਫਰੰਸ ਦੌਰਾਨ ਪਾਸ ਹੋਏ ਮਤਿਆਂ ਨੂੰ ਅਮਲੀ ਰੂਪ ਦੇਣ ਹਿੱਤ ਕੀਤੇ ਜਾ ਰਹੇ ਯਤਨਾਂ ਬਾਬਤ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੈਂਬਰਾਂ ਵਲੋਂ 55ਵੀਂ ਚੀਫ਼ ਖ਼ਾਲਸਾ ਦੀਵਾਨ ਸਿੱਖ ਵਿਦਿਅਕ ਕਾਨਫਰੰਸ ਅਤੇ ਇਸ ਤੋਂ ਬਾਅਦ ਹੋਈਆਂ ਕਾਨਫਰੰਸਾਂ ਦੀ ਕਾਰਵਾਈ ਦੀ ਪਲੇਟੀਨਮ ਜੁਬਲੀ ਕਿਤਾਬ ਤਿਆਰ ਕਰਨ ਦਾ ਨਿਰਣਾ ਲਿਆ ਗਿਆ।ਅਗਲੇ ਏਜੰਡੇ ਤਹਿਤ ਦਾਨੀ ਸੱਜਣਾਂ ਵਲੋਂ ਐਜੂਕੇਸ਼ਨਲ ਕਮੇਟੀ ਨੂੰ ਦਾਨ ਦਿੱਤੀ ਗਈ ਰਕਮ ਨੂੰ ਵਿਦਿਆਰਥੀਆਂ ਵਿੱਚ ਸਕਾਲਰਸ਼ਿਪ ਦੇ ਰੂਪ ਵਿੱਚ ਵੰਡਣ ਦਾ ਫੈਸਲਾ ਲਿਆ ਗਿਆ ਅਤੇ ਇਸ ਪ੍ਰਤੀ ਸਾਰੀ ਜਿੰਮੇਦਾਰੀ ਹਾਉਸ ਵਲੋਂ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ: ਸਰਬਜੀਤ ਸਿੰਘ ਛੀਨਾ ਅਤੇ ਦੀਵਾਨ ਦੇ ਸਥਾਨਕ ਪ੍ਰਧਾਨ ਅਤੇ ਅੇਜੂਕੇਸ਼ਨਲ ਕਮੇਟੀ ਦੇ ਆਨਰੇਰੀ ਐਡੀਸ਼ਨਲ ਸਕੱਤਰ ਸੰਤੋਖ ਸਿੰਘ ਸੇਠੀ ਨੂੰ ਸੌਂਪੀ ਗਈ।ਨਾਲ ਹੀ ਐਜੂਕੇਸ਼ਨਲ ਕਮੇਟੀ ਵਿੱਚ ਇਕ ਸਕਾਲਰਸ਼ਿਪ ਫੰਡ ਸਥਾਪਿਤ ਕਰਨ ਦਾ ਵੀ ਨਿਰਣਾ ਲਿਆ ਗਿਆ ਤਾਂ ਜੋ ਆਉਣ ਵਾਲੇ ਸਮੇਂ ਦੌਰਾਨ ਵੱਧ ਤੋਂ ਵੱਧ ਦਾਨ ਰਾਸ਼ੀ ਇਕੱਤਰ ਕਰਕੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਜਾ ਸਕੇ।
ਸਾਲ 2023-24 ਦੇ ਸੈਸ਼ਨ ਦੌਰਾਨ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਸੀ.ਕੇ.ਡੀ ਸਕੂਲਾਂ ਵਿੱਚ ਸਪੋਰਟਸ ਟੂਰਨਾਮੈਂਟ ਅਕਤੂਬਰ 2023 ਦੇ ਅਖੀਰਲੇ ਹਫਤੇ ਕਰਵਾਉਣ ਦਾ ਫੈਸਲਾ ਲਿਆ ਗਿਆ, ਜੋ ਜਿਲਾ ਪੱਧਰੀ ਖੇਡ ਮੁਕਾਬਲੇ ਦੀਆਂ ਮਿਤੀਆਂ ਨੂੰ ਸਾਹਮਣੇ ਰੱਖਦਿਆਂ ਹੀ ਕਰਵਾਏ ਜਾਣਗੇ।
ਮੀਟਿੰਗ ਦੌਰਾਨ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਆਨਰੇਰੀ ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ: ਹਰੀ ਸਿੰਘ, ਮਨਮੋਹਨ ਸਿੰਘ, ਡਾ: ਸੂਬਾ ਸਿੰਘ, ਰਮਣੀਕ ਸਿੰਘ, ਜਸਪਾਲ ਸਿੰਘ ਪੀ.ਸੀ.ਐਸ (ਰਿਟਾ:), ਰਬਿੰਦਰਬਰਿ ਸਿੰਘ ਭੱਲਾ, ਅਜੈਬ ਸਿੰਘ ਅਭਿਆਸੀ, ਰਜਿੰਦਰ ਸਿੰਘ ਮਰਵਾਹਾ, ਕੁਲਜੀਤ ਸਿੰਘ ਸਾਹਨੀ, ਡਾਇਰੈਕਟਰ ਸਪੋਰਟਸ ਮੈਡਮ ਅੰਮ੍ਰਿਤਪਾਲ ਕੌਰ ਹਾਜ਼ਰ ਸਨ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …