ਅੰਮ੍ਰਿਤਸਰ. 10 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਤਰਨਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ।ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਟੀਕਾਕਰਣ ਅਫਸਰ ਡਾ. ਵਰਿੰਦਰਪਾਲ ਕੌਰ ਵਲੋਂ ਵੱਖ-ਵੱਖ ਸੈਂਟਰਾਂ ਦੀ ਚੈਕਿੰਗ ਕੀਤੀ ਗਈ।ਜਿਸ ਦੌਰਾਨ ਆਮ ਆਦਮੀ ਕਲੀਨਿਕ ਡਾਲੇਕੇ ਵਿਖੇ ਓ.ਪੀ.ਡੀ ਸੇਵਾਵਾਂ, ਦਵਾਈਆਂ, ਲੈਬ ਟੈਸਟ ਦੀ ਜਾਂਚ ਅਤੇ ਸਬ ਸੈਂਟਰ ਸ਼ਬਾਜਪੁਰ ਵਿਖੇ ਮਮਤਾ ਦਿਵਸ ਦੌਰਾਨ ਕੋਲਡ ਚੇਨ, ਰੁਟੀਨ ਇਮੁਨਾਈਜੇਸ਼ਨ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਚੈਕਿੰਗ ਕੀਤੀ ਗਈ। ਦੱਸਣਯੋਗ ਹੈ ਕਿ ਸਿਹਤ ਵਿਭਾਗ ਵਲੋਂ ਸਬ ਸੈਂਟਰ ਪੱਧਰ ‘ਤੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ।ਜਿਸ ਦੌਰਾਣ ਜੱਚਾ-ਬੱਚਾ ਸਿਹਤ ਸੰਭਾਲ ਲਈ ਵੈਕਸੀਨੇਸ਼ਨ, ਚੈਕਅੱਪ ਅਤੇ ਇਲਾਜ਼ ਲਈ ਵਿਸ਼ੇਸ਼ ਟੀਮਾਂ ਲਗਾਈਆਂ ਜਾਂਦੀਆਂ ਹਨ ਅਤੇ ਦੂਰ ਦਰਾਡੇ ਇਲਾਕਿਆਂ ਵਿੱਚ ਆਉਟ ਰੀਚ ਕੈਂਪ ਵੀ ਲਗਾਏ ਜਾਂਦੇ ਹਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …