ਅੰਮ੍ਰਿਤਸਰ. 10 ਮਈ (ਸੁਖਬੀਰ ਸਿੰਘ) – ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਾਉਣੀ 2023 ਦੌਰਾਨ ਝੋਨੇ/ਬਾਸਮਤੀ
ਅਤੇ ਸਾਉਣੀ ਦੀਆਂ ਹੋਰ ਫਸਲਾਂ ਦੇ ਮਿਆਰੀ ਬੀਜ਼ ਕਿਸਾਨਾ ਨੂੰ ਮੁਹੱਈਆ ਕਰਵਾਉਣ ਲਈ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇ ਜਿਲ੍ਹਾ ਅੰਮਿ੍ਰਤਸਰ ਦੇ ਬੀਜ਼ ਵਿਕਰੇਤਾਵਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨਾਲ ਬੀਜ਼ਾਂ ਦੀ ਵਿਕਰੀ ਸਬੰਧੀ ਜਰੂਰੀ ਮੀਟਿੰਗ ਕੀਤੀ ਗਈ।ਜਿਸ ਦੌਰਾਨ ਕਿਸਾਨ ਆਗੂਆਂ ਵਲੋਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦੇ ਧਿਆਨ ਵਿੱਚ ਲਿਆਂਦਾ ਕਿ ਕੁੱਝ ਡੀਲਰਾਂ ਵਲੋਂ ਬੀਜ਼ਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਕੁੱਝ ਡੀਲਰਾਂ ਵਲੋਂ ਝੋਨੇ/ਬਾਸਮਤੀ ਦੇ ਬੀਜ਼ਾਂ ਦੀ ਵਿਕਰੀ ਵੱਧ ਰੇਟ ‘ਤੇ ਕੀਤੀ ਜਾ ਰਹੀ ਹੈ।ਜਿਸ ‘ਤੇ ਮੁੱਖ ਖੇਤੀਬਾੜੀ ਅਫਸਰ ਨੇ ਜਿਲ੍ਹੇ ਦੇ ਸਮੂਹ ਬੀਜ਼ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ/ਬਾਸਮਤੀ ਅਤੇ ਸਾਉਣੀ ਦੀਆਂ ਹੋਰ ਫਸਲਾਂ ਦੇ ਉੱਚ ਮਿਆਰ ਦੇ ਬੀਜ਼ ਕਿਸਾਨਾਂ ਨੂੰ ਵਾਜ਼ਿਬ ਰੇਟ ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਬੀਜ਼ਾਂ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਪੱਕਾ ਖਰੀਦ ਬਿੱਲ ਜ਼ਰੂਰ ਦਿੱਤਾ ਜਾਵੇ।
ਗਿੱਲ ਨੇ ਕਿਹਾ ਕਿ ਬੀਜ਼ ਐਕਟ ਅਨੁਸਾਰ ਸਮੂਹ ਡੀਲਰ ਬੀਜ਼ਾਂ ਦੀ ਵਿਕਰੀ ਨਾਲ ਸਬੰਧਤ ਮੁਕੰਮਲ ਰਿਕਾਰਡ ਮੇਨਟੇਨ ਕਰਨਾ ਯਕੀਨੀ ਬਣਾਉਣ।ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਕਿਸਾਨਾਂ ਨੂੰ ਉੱਚ ਮਿਆਰ ਦੇ ਖੇਤੀ ਇਨਪੁਟਸ (ਖਾਦ/ਬੀਜ਼/ਦਵਾਈਆਂ) ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ਦਾ ਉਡਣ ਦਸਤਾ ਗਠਿਤ ਕੀਤਾ ਗਿਆ ਹੈ, ਜੋ ਸਮੇਂ ਸਮੇਂ ਸਿਰ ਜਿਲ੍ਹੇ ਵਿੱਚ ਬੀਜ਼/ਖਾਦ/ਕੀੜੇਮਾਰ ਦਵਾਈਆਂ ਦੇ ਡੀਲਰਾਂ ਦੀ ਚੈਕਿੰਗ ਕਰੇਗਾ।ਉਲੰਘਣਾ ਕਰਨ ਵਾਲੇ ਡੀਲਰ/ਦੋਸ਼ੀ ਫਰਮ ਖਿਲਾਫ ਬੀਜ਼ ਐਕਟ ਅਨੁਸਾਰ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਸੀਨੀਅਰ ਮੀਤ ਪ੍ਰਧਾਨ ਸਕੱਤਰ ਸਿੰਘ ਕੋਟਲਾ, ਜੋਨ ਪ੍ਰਧਾਨ ਕੁਲਜੀਤ ਸਿੰਘ ਬਾਊ ਅਤੇ ਕਿਸਾਨ ਭਲਾਈ ਵਿਭਾਗ ਤੋਂ ਤਜਿੰਦਰ ਸਿੰਘ, ਸੁਖਰਾਜਬੀਰ ਸਿੰਘ, ਹਰਪ੍ਰੀਤ ਸਿੰਘ ਤੇ ਸੁਖਚੈਨ ਸਿੰਘ ਆਦਿ ਅਧਿਕਾਰੀ ਤੇ ਬੀਜ਼ ਵਿਕ੍ਰੇਤਾ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media