ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਵਿਖੇ ਕਾਫੀ ਲੰਬੇ ਸਮੇਂ ਤੋਂ ਝਾੜੂ ਦੀ ਸੇਵਾ ਨਿਭਾਉਂਦੀ ਮਾਤਾ ਦਰਸ਼ਨ ਕੌਰ ਪੱਤੀ ਝਾੜੋਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ।ਉਹਨਾਂ ਦੇ ਅਕਾਲ ਚਲਾਣੇ ‘ਤੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਉਦ੍ਹੇ ਸਿੰਘ ਲੌਂਗੋਵਾਲ, ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਦੇ ਮੈਨੇਜਰ ਮਨਪ੍ਰੀਤ ਸਿੰਘ, ਕਥਾ ਵਾਚਕ ਭਾਈ ਮਨਦੀਪ ਸਿੰਘ ਪਟਿਆਲੇ ਵਾਲੇ, ਭਾਈ ਧਨਵੰਤ ਸਿੰਘ ਤੋਂ ਇਲਾਵਾ ਹੋਰ ਸੇਵਾਦਾਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੈਨੇਜਰ ਮਨਪ੍ਰੀਤ ਸਿੰਘ ਅਨੁਸਾਰ ਮਾਤਾ ਦਰਸ਼ਨ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਦਾ ਭੋਗ 12 ਮਈ 2023 ਨੂੰ ਗੁਰੂਦੁਆਰਾ ਸਾਹਿਬ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਵਿਖੇ ਪਵੇਗਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …