ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਮਹਿਤਾਬ ਸਿੰਘ ਆਈ.ਪੀ.ਐਸ ਦੀ ਅਗਵਾਈ ਹੇਠ ਪੰਜਾਬ ਪੁਲਿਸ, ਟੀਮਾਂ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਸ਼ਹਿਰ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਕਮਿਸ਼ਰੇਟ ਪੁਲਿਸ ਅੰਮ੍ਰਿਤਸਰ ਦੇ ਜ਼ੋਨ-1 ਦੇ ਏਰੀਆ ਹਾਲ ਗੇਟ, ਹੈਰੀਟੇਜ਼ ਸਟਰੀਟ, ਲੋਹਗੜ੍ਹ ਗੇਟ ਆਦਿ ਇਲਾਕਿਆਂ ‘ਚ ਮਾਰਚ ਕੱਢਿਆ ਗਿਆ।ਇਸ ਵਿੱਚ ਏ.ਸੀ.ਪੀ ਸੈਂਟਰਲ ਸੁਰਿੰਦਰ ਸਿੰਘ ਪੀ.ਪੀ.ਐਸ, ਏ.ਸੀ.ਪੀ ਸਾਊਥ ਅਸ਼ਵਨੀ ਕੁਮਾਰ ਪੀ.ਪੀ.ਐਸ, ਥਾਣਾ ਮੁਖੀ ਸੀ ਡਵੀਜ਼ਨ ਜਯੰਤ ਪੁਰੀ ਆਈ.ਪੀ.ਐਸ (ਅੰਡਰ ਟਰੇਨਿੰਗ), ਥਾਣਾ ਮੁਖੀ ਡੀ-ਡਵੀਜ਼ਨ ਇੰਸਪੈਕਟਰ ਰੌਬਿਨ ਹੰਸ, ਥਾਣਾ ਮੁਖੀ ਗੇਟ ਹਕੀਮਾਂ ਇੰਸਪੈਕਟਰ ਗੁਰਬਿੰਦਰ ਸਿੰਘ, ਥਾਣਾ ਮੁਖੀ ਇਸਲਾਮਾਬਾਦ ਇੰਸਪੈਕਟਰ ਮੋਹਿਤ ਕੁਮਾਰ, ਥਾਣਾ ਮੁਖੀ ਸੁਲਤਾਨਵਿੰਡ ਇੰਸਪੈਕਟਰ ਰਣਜੀਤ ਸਿੰਘ ਸਮੇਤ ਪੁਲਿਸ ਤੇ ਸੁਰੱਖਿਆ ਫੋਰਸ ਦੇ ਜਵਾਨ ਸ਼ਾਮਲ ਹੋਏ।ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦਾ ਮਾਹੌਲ ਸੁਖਾਵਾਂ ਹੈ, ਇਸ ਲਈ ਉਹ ਕਿਸੇ ਕਿਸਮ ਦੀ ਅਫਵਾਹ ’ਤੇ ਯਕੀਨ ਨਾ ਕਰਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …