ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਅੰਡਰ-19 ਲੜਕੇ ਇੰਟਰ-ਅਕੈਡਮੀ ਫੁੱਟਬਾਲ ਅਤੇ ਹਾਕੀ ਟੂਰਨਾਮੈਂਟ ਕਰਵਾਇਆ
ਗਿਆ।ਇਸ ਵਿੱਚ ਅਕਾਲ ਅਕੈਡਮੀ ਉੱਡਤ ਸੈਦੇਵਾਲਾ, ਅਕਾਲ ਅਕੈਡਮੀ ਸੰਘਾ, ਅਕਾਲ ਅਕੈਡਮੀ ਖੋਖਰ, ਅਕਾਲ ਅਕੈਡਮੀ ਰੋੜੀ ਅਤੇ ਅਕਾਲ ਅਕੈਡਮੀ ਕੌੜੀਵਾੜਾ ਸ਼ਾਮਲ ਸਨ।ਹਾਕੀ ਅਤੇ ਫੁੱਟਬਾਲ ਦਾ ਇਹ ਮੁਕਾਬਲਾ ਬਹੁਤ ਹੀ ਸ਼ਾਨਦਾਰ ਰਿਹਾ।ਫੁੱਟਬਾਲ ਮੁਕਾਬਲੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਉੱਡਤ ਸੈਦੇਵਾਲਾ ਨੇ ਦੂਸਰਾ ਅਤੇ ਅਕਾਲ ਅਕੈਡਮੀ ਸੰਘਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਹਾਕੀ ਮੁਕਾਬਲੇ ਵਿੱਚ ਅਕਾਲ ਅਕੈਡਮੀ ਉੱਡਤ ਸੈਦੋਵਾਲਾ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਕੌੜੀਵਾੜਾ ਨੇ ਦੂਜਾ ਅਤੇ ਅਕਾਲ ਅਕੈਡਮੀ ਖੋਖਰ ਨੇ ਤੀਜ਼ਾ ਸਥਾਨ ਹਾਸਲ ਕੀਤਾ।ਅਕੈਡਮੀ ਦੇ ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਜੇਤੂ ਟੀਮਾਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਅਵਨੀਤ ਸਿੰਘ, ਵਿਵੇਕ, ਸੁਨਿਧੀ ਬਜਾਜ, ਭਜਨ ਕੌਰ, ਨੀਸ਼ੂ ਦੇਵੀ, ਸੁਨੀਲ ਕੁਮਾਰ, ਕਰਨੈਲ ਸਿੰਘ ਅਤੇ ਵਿਦਿਆਰਥੀ ਹਾਜ਼਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media