Tuesday, September 15, 2026

ਗਰਭ ਅਵਸਥਾ ਦੌਰਾਨ ਚਾਰ ਵਾਰ ਚੈੱਕਅਪ ਅਤਿ ਜਰੂਰੀ – ਡਾ. ਪ੍ਰਿੰਸੀ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਅਤੇ ਕਾਰਜ਼ਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿਤਾ ਬਾਂਸਲ ਦੀ ਅਗਵਾਈ ਹੇਠ ਸੀ.ਐਚ.ਸੀ ਲੌਂਗੋਵਾਲ ਅਧੀਨ ਗਰਭਵਤੀ ਔਰਤਾਂ ਦਾ ਚੈਕਅਪ ਕੀਤਾ ਗਿਆ।
ਹਾਜਰ ਗਰਭਵਤੀ ਔਰਤਾਂ ਨੂੰ ਜਾਣਕਾਰੀ ਦਿੰਦੇ ਹੋਏ ਐਮ.ਡੀ.ਗਾਇਨੀ ਡਾ. ਪ੍ਰਿੰਸੀ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਜੱਚਾ ਬੱਚਾ ਦੀ ਤੰਦਰੁਸਤੀ ਲਈ ਸਮੇਂ ਸਿਰ ਜਾਂਚ ਅਤੇ ਟੈਟਨੈਸ ਤੋਂ ਬਚਾਅ ਲਈ ਟੀਕਾਕਰਨ ਕਰਵਾਉਣਾ ਜਰੂਰੀ ਹੈ, ਤਾਂ ਜੋ ਜਣੇਪੇ ਦੌਰਾਨ ਕਿਸੇ ਵੀ ਤਰਾਂ ਦੀ ਮੁਸ਼ਕਲ ਤੋਂ ਬਚਿਆ ਜਾ ਸਕੇ।ਉਨਾਂ ਦੱਸਿਆ ਕਿ ਗਰਭ ਅਵਸਥਾ ਸਮੇ ਹਰੇਕ ਔਰਤ ਲਈ ਚਾਰ ਚੈਕਅਪ ਜਰੂਰੀ ਹਨ।ਜਿਸ ਵਿੱਚ ਬਲੱਡ ਪ੍ਰੈਸ਼ਰ, ਭਾਰ, ਹੀਮੋਗਲੋਵਿਨ ਲੈਵਲ ਤੋਂ ਇਲਾਵਾ ਹੋਰ ਲੋੜੀਂਦੇ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ।ਗਰਭਵਤੀ ਔਰਤ ਰੋਜ਼ਾਨਾ ਦੀ ਖੁਰਾਕ ਵਿੱਚ ਆਇਰਨ ਭਰਪੂਰ ਹਰੀਆਂ ਸਬਜੀਆਂ, ਮੌਸਮੀ ਫਲ, ਭੁੱਜਿਆ ਅਨਾਜ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਸਾਮਲ ਕਰੇ ਅਤੇ, ਏ.ਐਨ.ਐਮ ਅਤੇ ਆਸ਼ਾ ਵਲੋਂ ਦਿੱਤੀਆਂ ਅਇਰਨ ਫੌਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਵੀ ਹਰ ਰੋਜ ਜਰੂਰ ਖਾਧੀਆਂ ਜਾਣ।ਉਨ੍ਹਾਂ ਨੇ ਦਸਿਆ ਕਿ ਇਸ ਜਾਂਚ ਦੌਰਾਨ ਸਿਹਤ ਵਿਭਾਗ ਵਲੋਂ ਖਤਰੇ ਵਾਲੀਆਂ ਗਰਭਵਤੀ ਮਾਵਾਂ ਦੀ ਪਹਿਚਾਣ ਕਰਨ ਉਪਰੰਤ ਮਾਹਿਰ ਮੈਡੀਕਲ ਅਫਸਰਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਇਸ ਮੌਕੇ ਐਸ.ਐਲ.ਟੀ ਅੰਮ੍ਰਿਤ ਸ਼ਰਮਾ, ਏ.ਐਨ.ਐਮ ਰਾਜਪਾਲ ਕੌਰ, ਏ.ਐਨ.ਐਮ ਸੁਖਵਿੰਦਰ ਕੌਰ, ਸਟਾਫ਼ ਨਰਸ ਜਸਪਾਲ ਕੌਰ ਅਤੇ ਸਮੂਹ ਆਸ਼ਾ ਵਰਕਰ ਮੌਜ਼ੂਦ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …