ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਰੋਟਰੀ ਕਲੱਬ ਅੰਮ੍ਰਿਤਸਰ ਈਕੋ ਨੇ ਸਾਂਝੇ ਤੌਰ ’ਤੇ ਕੇ.ਡੀ ਹਸਪਤਾਲ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਲਗਾਇਆ।ਇਸ ਕੈਂਪ ਦੌਰਾਨ ਸਰਵਾਇਕਲ ਕੈਂਸਰ ਬਾਰੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਕੈਂਪ ਦੌਰਾਨ ਵੈਕਸੀਨੇਸ਼ਨ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਕੈਂਪ ਮੌਕੇ ਮਾਤਾ-ਪਿਤਾ ਦੀ ਸਹਿਮਤੀ ਨਾਲ 7ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਟੀਕੇ ਲਗਾਏ ਗਏ।ਉਨ੍ਹਾਂ ਕਿਹਾ ਕਿ ਉਕਤ ਕੈਂਪ ’ਚ ਸੀ.ਏ ਦਵਿੰਦਰ ਸਿੰਘ, ਰੋਟਰੀਅਨ ਡਾ. ਭੁਪਿੰਦਰ ਸਿੰਘ, ਐਡਵੋਕੇਟ ਐਸ.ਐਸ ਬੱਤਰਾ ਅਤੇ ਸੀ.ਏ ਜੇ.ਪੀ ਸਿੰਘ ਹਾਜ਼ਰ ਸਨ।ਕੈਂਪ ’ਚ ਸਕੂਲ ਵਲੋਂ ਕਲਾਸ ਇੰਚਾਰਜ਼ ਨੇਹਾ ਡੋਗਰਾ ਵੀ ਮੌਜ਼ੂਦ ਰਹੇ।ਪ੍ਰਿੰਸੀਪਲ ਸ੍ਰੀਮਤੀ ਨਾਗਪਾਲ ਨੇ ਰੋਟਰੀ ਕਲੱਬ ਅਤੇ ਕੇ.ਡੀ ਹਸਪਤਾਲ ਦਾ ਧੰਨਵਾਦ ਕੀਤਾ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …