ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੁਆਰਾ ਲਈ ਗਈ +2 ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਸਕੂਲ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਕਾਮਰਸ ਗਰੁੱਪ ਵਿਚੋ 98.2% ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਅਵਲੀਨ ਕੌਰ ਨੇ ਆਰਟਸ ਗਰੁੱਪ ਵਿੱਚ 97.6% ਅੰਕ, ਕੰਵਰ ਰਾਜੇਬੀਰ ਸਿੰਘ ਨੇ ਨਾਨ ਮੈਡੀਕਲ ਗਰੁੱਪ ਵਿੱਚ 97% ਅਤੇ ਹਰਮਨਪ੍ਰੀਤ ਕੌਰ ਨੇ ਮੈਡੀਕਲ ਗਰੁੱਪ ਵਿੱਚ 96.6% ਅੰਕ ਹਾਸਲ ਕੀਤੇ।ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਸਕੂਲ ਦੇ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ ਵਿਸ਼ੇਸ਼ ਤੌਰ ਪੁੱਜੇ ਅਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।ਸਕੂਲ ਦੇ ਪਿ੍ਰੰਸੀਪਲ ਮਨਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁੱਲ 432 ਵਿਦਿਆਰਥੀਆਂ ਵਿਚੋ 17 ਵਿਦਿਆਰਥੀਆਂ ਨੇ 95% ਅਤੇ ਇਸ ਤੋਂ ਉਪਰ ਅੰਕ ਅਤੇ 46 ਵਿਦਿਆਰਥੀਆਂ ਨੇ 90 ਤੋਂ 94% ਅੰਕ ਹਾਸਲ ਕੀਤੇ।ਪਿ੍ਰੰਸੀਪਲ ਮਨਦੀਪ ਸਿੰਘ ਨੇ ਅੱਵਲ ਦਰਜ਼ੇ ‘ਚ ਆਏ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਉਹਨਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਐਡੀਸ਼ਨਲ ਸਕੱਤਰ ਜਸਪਾਲ ਸਿੰਘ ਢਿੱਲੋਂ, ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਮੈਂਬਰ ਇੰਚਾਰਜ ਪੋ੍ਰ. ਹਰੀ ਸਿੰਘ, ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ, ਗੁਰਪ੍ਰੀਤ ਸਿੰਘ ਸੇਠੀ, ਡਾਇਰੈਕਟਰ ਉਪਰੇਸ਼ਨਜ਼ ਅੰਮ੍ਰਿਤਪਾਲ ਸਿੰਘ ਚਾਵਲਾ, ਪਿ੍ਰੰਸੀਪਲ ਸ੍ਰ. ਮਨਦੀਪ ਸਿੰਘ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ‘ਤੇ ਵਧਾਈ ਦਿੱਤੀ।ਸ਼ਾਨਦਾਰ ਨਤੀਜੇ ਦੀ ਖੁਸ਼ੀ ਮਠਿਆਈਆਂ ਵੰਡੀਆਂ ਅਤੇ ਭੰਗੜੇ ਦੀ ਥਾਪ ‘ਤੇ ਜਸ਼ਨ ਮਨਾਇਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …