ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿੱਚ ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਦਾ ਨਤੀਜਾ
100 ਫ਼ੀਸਦੀ ਰਿਹਾ।ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਚੰਗਾ ਪ੍ਰਦਰਸ਼਼ਨ ਕੀਤਾ।ਅਮਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਅਤੇ ਨੈਨਸੀ ਸ਼ਰਮਾ ਨੇ ਦੂਸਰਾ ਅਤੇ ਅਭੈਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਜਸ਼ਨਪ੍ਰੀਤ ਕੌਰ, ਭੁਪਿੰਦਰ ਸਿੰਗਲਾ, ਸਿਮਰਨ ਕੌਰ, ਹਰਮਨ ਕੌਰ, ਏਕਮਜੋਤ ਕੌਰ ਅਤੇ ਦੀਪੇਸ਼ ਸਿੰਗਲਾ ਦਾ ਨਤੀਜਾ ਵੀ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਤਰੁਨਾ ਅਰੋੜਾ ਨੇ ਬੱਚਿਆਂ ਨੂੰ ਅਤੇ ਉਹਨਾ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾ ਨੂੰ ਬੱਚਿਆਂ ਦੇ ਉਜਵਲ ਭਵਿੱਖ ਦੀਆਂ ਸ਼ੂਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਕੂਲ ਚੇਅਰਮੈਨ ਸੰਜੇ ਸਿੰਗਲਾ ਨੇ ਬੱਚਿਆਂ ਨੂੰ ਉਹਨਾ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media