ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫ਼ਤਹਿਗੜ੍ਹ ਗੰਢੂਆਂ ਵਿਖੇ ਮੁੰਡਿਆਂ ਦੀ ਅੰਤਰ-ਅਕੈਡਮੀ ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਸਕਟਬਾਲ ਦੇ ਫ਼ਾਈਨਲ ਵਿੱਚ ਅਕਾਲ ਅਕੈਡਮੀ ਮੰਡੇਰ ਨੂੰ 15-4 ਅੰਕਾਂ ਦੇ ਵੱਡੇ ਫਰਕ ਨਾਲ ਹਰਾਇਆ।ਇਸ ਮੈਚ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਜਸਕਰਨ ਸਿੰਘ, ਹਰਮਨ ਸਿੰਘ, ਚਹਿਕਦੀਪ ਸਿੰਘ, ਹੁਸਨਪ੍ਰੀਤ ਸਿੰਘ ਅਤੇ ਹਰਕਮਲ ਸਿੰਘ ਨੇ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦੇ ਹੋਏ, ਇੱਕ-ਪਾਸੜ ਜਿੱਤ ਹਾਸਲ ਕੀਤੀ।ਅਕੈਡਮੀ ਦੇ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਜੇਤ ਖਿਡਾਰੀਆਂ ਨੂੰ ਵਧਾਈ ਦਿੱਤੀ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …