ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ
ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦੱਸਵੀਂ ਜਮਾਤ ਦੇ ਨਤੀਜਿਆਂ ਸਕੂਲ ਦੀ ਹੋਣਹਾਰ ਵਿਦਿਆਰਥਣ ਮਨਸੀਰਤ ਕੌਰ 98.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਜਗਤੇਸ਼ਵਰ ਨੇ 97.4% ਅੰਕ ਹਾਸਲ ਕਰਕੇ ਦੂਸਰਾ ਜਦਕਿ ਸਿਮਰਪ੍ਰੀਤ ਕੌਰ ਨੇ 96.2% ਅੱੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ।ਸਕੂਲ ਪ੍ਰਿੰਸੀਪਲ ਮਨਦੀਪ ਸਿੰਘ ਨੇ ਦੱਸਿਆ ਕਿ ਕੁੱਲ 410 ਵਿਦਿਆਰਥੀਆਂ ਨੇ ਦੱਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।ਜਿਨ੍ਹਾਂ ਵਿੱਚੋਂ 36 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਪਹਿਲੇ ਦਰਜ਼ੇ ‘ਤੇ ਰਹੀ ਮਨਸੀਰਤ ਕੌਰ ਨੇ ਕਿਹਾ ਕਿ ਉਸ ਦੀ ਸਫਲਤਾ ਦਾ ਸਿਹਰਾ ਪਿ੍ਰੰਸੀਪਲ, ਮੁੱਖ ਅਧਿਆਪਕਾ, ਅਧਿਆਪਕਾਵਾਂ ਅਤੇ ਮਾਪਿਆਂ ਨੂੰ ਜਾਂਦਾ ਹੈ।ਉਸ ਨੇ ਕਿਹਾ ਕਿ ਉਹ ਬਾਰ੍ਹਵੀਂ ਵਿੱਚ ਮੈਡੀਕਲ ਦੀ ਪੜ੍ਹਾਈ ਕਰਕੇ ਅਤੇ ਭਵਿੱਖ ‘ਚ ਮਾਹਿਰ ਡਾਕਟਰ ਬਣ ਕੇ ਮਨੁੱਖਤਾ ਦੀ ਸੇਵਾ ਕਰੇਗੀ।ਪ੍ਰਿੰਸੀਪਲ ਮਨਦੀਪ ਸਿੰਘ ਨੇ ਕਿਹਾ ਕਿ ਸਕੂਲ ਦੇ ਇਸ ਸ਼ਾਨਦਾਰ ਨਤੀਜੇ ਪਿੱਛੇ ਵਿਦਿਆਰਥੀਆਂ ਸਕੂਲ ਦੇ ਮੁੱਖ ਅਧਿਆਪਕਾਂ ਅਤੇ ਹੋਰ ਅਧਿਆਪਕਾਂ ਦ ਮਹੱਤਵਪੂਰਨ ਯੋਗਦਾਨ ਹੈ।
ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਐਡੀਸ਼ਨਲ ਸਕੱਤਰ ਜਸਪਾਲ ਸਿੰਘ ਢਿੱਲੋਂ, ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਮੈਂਬਰ ਇੰਚਾਰਜ਼ ਪੋ੍ਰ. ਹਰੀ ਸਿੰਘ, ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ, ਗੁਰਪ੍ਰੀਤ ਸਿੰਘ ਸੇਠੀ ਤੇ ਡਾਇਰੈਕਟਰ ਉਪਰੇਸ਼ਨਜ਼ ਅੰਮ੍ਰਿਤਪਾਲ ਸਿੰਘ ਚਾਵਲਾ ਨੇ ਸਭ ਨੂੰ ਵਧਾਈ ਦਿੱਤੀ।ਸਕੂਲ ਵਿੱਚ ਮਠਿਆਈਆਂ ਵੰਡੀਆਂ ਅਤੇ ਵਿਦਿਆਰਥੀਆਂ ਵਲੋਂ ਭੰਗੜੇ ਦੀ ਥਾਪ /ਤੇ ਜਸ਼ਨ ਮਨਾਇਆ ਗਿਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media