Thursday, February 26, 2026

ਬਦਲੀ ਜਾਵੇਗੀ ਜੰਡਿਆਲਾ ਗੁਰੂ ਹਲਕੇ ਦੀ ਨੁਹਾਰ – ਈ.ਟੀ.ਓ

ਪਿੰਡ ਧੀਰੇਕੋਟ ਵਿਖੇ ਨਵੇਂ ਆਂਗਣਵਾੜੀ ਕੇਂਦਰ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਉਨਾਂ ਦਾ ਹਲਕਾ ਜੰਡਿਆਲਾ ਗੁਰੂ, ਜੋ ਕਿ ਲੰਮੇ ਸਮੇਂ ਤੋਂ ਅਣਗੌਲਿਆ ਰਿਹਾ ਹੈ, ਦੀ ਵਿਆਪਕ ਨੁਹਾਰ ਬਦਲੀ ਜਾਵੇਗੀ ਅਤੇ ਇਸ ਕੰਮ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੱਡਾ ਯੋਗਦਾਨ ਪਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅੱਜ ਪਿੰਡ ਧੀਰੇਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 9 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਣਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।ਉਨਾਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵੀ ਖੁੱਲ ਕੇ ਗੱਲਾਂ ਕੀਤੀਆਂ।ਈ.ਟੀ.ਓ ਨੇ ਕਿਹਾ ਕਿ ਉਨਾਂ ਦਾ ਸਾਰਾ ਧਿਆਨ ਜੰਡਿਆਲਾ ਗੁਰੂ ਹਲਕੇ ਦੇ ਮੁੱਢਲੇ ਢਾਂਚੇ, ਸੜਕਾਂ, ਸਕੂਲਾਂ, ਨਹਿਰਾਂ, ਹਸਪਤਾਲ ਆਦਿ ਦੇ ਕੰਮ ਪਹਿਲੀ ਤਰਜ਼ੀਹ ਹਨ।ਉਨ੍ਹਾਂ ਪਿੰਡ ਦੇ ਖੇਡ ਮੈਦਾਨ ਦੀ ਚਾਰਦੀਵਾਰੀ ਕਰਨ ਅਤੇ ਪੀਣ ਵਾਲੇ ਪਾਣੀ ਦੀ ਬਿਹਤਰ ਸਪਲਾਈ ਲਈ ਟੈਂਕੀ ਦੀ ਮੁਰੰਮਤ ਕਰਨ ਦਾ ਐਲਾਨ ਵੀ ਕੀਤਾ।
ਕੈਬਨਿਟ ਮੰਤਰੀ ਨੇ ’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅਧਿਕਾਰੀਆਂ ਸਮੇਤ ਲੋਕਾਂ ਵਿੱਚ ਬੈੋਠ ਕੇ ਉਨਾਂ ਦੀਆਂ ਮੁਸ਼ਕਲਾਂ ਸੁਣੀਆਂ।ਜੋ ਸ਼ਿਕਾਇਤ ਮੌਕੇ ‘ਤੇ ਹੱਲ ਹੋਣ ਵਾਲੀਆਂ ਸਨ ਉਹ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੱਲ ਕੀਤੀਆਂ ਅਤੇ ਰਹਿੰਦੀਆਂ ਮੰਗਾਂ ਅਧਿਕਾਰੀਆਂ ਨੂੰ ਜਲਦੀ ਪੂਰੀਆਂ ਕਰਨ ਲਈ ਹਦਾਇਤ ਕੀਤੀ।
ਇਸ ਮੌਕੇ ਅਮਨ ਧੀਰੇਕੋਟ, ਸੋਨੂੰ ਧੀਰੇਕੋਟ, ਸਤਿੰਦਰ ਸਿੰਘ ਸੁਖਵਿੰਦਰ ਸਿੰਘ ਸੁਬੇਦਾਰ ਛਨਾਖ ਸਿੰਘ ਅਤੇ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਅਹੁੱਦੇਦਾਰ ਅਤੇ ਪਿੰਡ ਵਾਸੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …