Thursday, February 26, 2026

ਸੰਪਰਕ ਸੜਕਾਂ ਦੀ ਚੌੜਾਈ 18 ਫੁੱਟ ਕੀਤੀ ਜਾਵੇਗੀ – ਲੋਕ ਨਿਰਮਾਣ ਮੰਤਰੀ ਈ.ਟੀ.ਓ

ਬੁੱਟਰ ਸਿਵੀਆਂ ਤੋਂ ਗੱਗੜਭਾਣਾ ਸੜਕ ਦਾ ਕੰਮ ਕਰਵਾਇਆ ਸ਼ੁਰੂ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸੂਬੇ ਭਰ ਵਿੱਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਉਦਯੋਗਾਂ ਅਤੇ ਆਮ ਲੋਕਾਂ ਨੂੰ ਸੜਕੀ ਸੁਵਿਧਾਵਾਂ ਮਿਲ ਸਕਣਗੀਆਂ।
ਪਿੰਡ ਬੁਟਰ ਸਿਵੀਆਂ ਤੋਂ ਗੱਗੜਭਾਣਾ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਨ ਦਾ ਕੰਮ ਸ਼ੁਰ ਕਰਵਾਉਣ ਮੌਕੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸੂਬੇ ਭਰ ਵਿੱਚ ਪਿੰਡਾਂ ਨੂੰ ਮਿਲਾਉਂਦੀਆਂ ਸੰਪਰਕ ਸੜਕਾਂ ਚੌੜੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਕਈ ਕੰਮਾਂ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਛੇਤੀ ਹੀ ਇਨ੍ਹਾਂ ਸੜਕਾਂ ਦਾ ਕੰਮ ਸ਼ੁਰੂ ਹੋ ਜਾਵੇਗਾ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …