ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਿੰਘ ਸਾਹਿਬਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਇਸ਼ੀ ਬਲਾਕ ਦੇ ਨਿਰਮਾਣ ਦੀ ਅੱਜ ਸ਼ੁਰੂਆਤ ਕੀਤੀ ਗਈ।ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਜ਼ਾਰ (ਅਕਾਲੀ ਮਾਰਕੀਟ) ਦੇ ਨਜ਼ਦੀਕ ਬਣਾਈ ਜਾਵੇਗੀ।ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।ਨੀਂਹ ਪੱਥਰ ਰੱਖਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਿੰਘ ਸਾਹਿਬਾਨ ਦੀ ਰਿਹਾਇਸ਼ ਲਈ ਬਣਾਈ ਜਾ ਰਹੀ ਇਹ ਰਿਹਾਇਸ਼ੀ ਇਮਾਰਤ ਵਿਚ 9 ਫਲੈਟ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਇਮਾਰਤ ਬਣਨ ਨਾਲ ਸਿੰਘ ਸਾਹਿਬਾਨ ਦੀਆਂ ਪਹਿਲੀਆਂ ਰਿਹਾਇਸ਼ਾਂ ਦੀ ਜਗ੍ਹਾ ਖਾਲੀ ਹੋ ਜਾਵੇਗੀ, ਜਿਸ ਨੂੰ ਸਿੱਖ ਰੈਫਰੈਂਸ ਲਾਇਬ੍ਰੇਰੀ ਅਤੇ ਕੇਂਦਰੀ ਸਿੱਖ ਅਜਾਇਬ ਘਰ ਦੇ ਵਿਸਥਾਰ ਲਈ ਵਰਤਿਆ ਜਾਵੇਗਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਬਲਵਿੰਦਰ ਸਿੰਘ ਵੇਈਂਪੂਈਂ, ਭਾਈ ਮਨਜੀਤ ਸਿੰਘ, ਸੁਖਵਰਸ਼ ਸਿੰਘ ਪੰਨੂ, ਬਾਬਾ ਸੁਖਵਿੰਦਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਆਦਿ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media