ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ
ਦਾ ਸੀ.ਬੀ.ਐਸ.ਈ 10ਵੀਂ ਜਮਾਤ ਦੇ ਨਤੀਜਿਆ ਵਿੱਚ ਦਸਵੀਂ ਜਮਾਤ 2023 ਦਾ ਨਤੀਜਾ 100% ਰਿਹਾ।ਇਸ ਸਾਲ 10 ਵੀਂ ਦੀ ਪ੍ਰੀਖਿਆ ਵਿੱਚ ਕੁੱਲ 55 ਵਿਦਿਆਰਥੀ ਬੈਠੇ 16 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਸੁਰਵੀਨ ਕੌਰ ਨੇ 95%, ਅੰਕ ਪ੍ਰਾਪਤ ਕੀਤੇ।ਸਕੂਲ ਦੇ ਮੈਂਬਰ ਇੰਚਾਰਜ਼ ਸੰਤੋਖ ਸਿੰਘ ਸੇਠੀ (ਰੈਜ਼ੀਡੈਟ ਪ੍ਰੈਜ਼ੀਡੈਟ, ਐਡੀਸ਼ਨਲ ਆਨਰੇਰੀ ਸਕੱਤਰ ਐਜੂਕੇਸ਼ਨ ਕਮੇਟੀ ਸੀ.ਕੇ.ਡੀ, ਅਮਰਦੀਪ ਸਿੰਘ ਰਾਜੇਵਾਲ, ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ, ਮੈਡਮ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।ਇਸ ਮੋਕੇ ਸਕੂਲ ਸਟਾਫ਼ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media