ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ’ਤੇ ਜਲੰਧਰ ਵਾਸੀਆਂ ਅਤੇ ਆਪ ਵਰਕਰਾਂ ਦਾ ਧੰਨਵਾਦ ਕਰਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਜਲੰਧਰ ਵਾਸੀਆਂ ਦੇ ਇਸ ਲੋਕ ਫਤਵੇ ਨੇ ਦੱਸ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਵਲੋਂ ਲਏ ਲੋਕ ਹਿੱਤੂ ਫੈਸਲਿਆਂ ਦੇ ਨਾਲ ਖੜੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਨੂੰ ਖੁਸ਼ਹਾਲ ਸੂਬਾ ਬਨਾਉਣ ਦੀ ਹੈ ਅਤੇ ਸਾਰੀ ਪਾਰਟੀ ਉਨ੍ਹਾਂ ਵਲੋਂ ਲਏ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਨਾਲ ਖੜੀ ਹੈ।ਨਿੱਜ਼ਰ ਨੇ ਕਿਹਾ ਕਿ ਇਸ ਜਿੱਤ ਵਿੱਚ ਉਨ੍ਹਾਂ ਵਰਕਰਾਂ ਦਾ ਵੱਡਾ ਯੋਗਦਾਨ ਹੈ, ਜਿੰਨਾ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜਲੰਧਰ ਪਹੁੰਚ ਕੇ ਪ੍ਰਚਾਰ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …