ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਬਡਰੁੱਖਾਂ ਵਿਖੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ
ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ।ਅਮਨ ਅਰੋੜਾ ਨੇ ਉਸਾਰੀ ਕਾਰਜ਼ਾਂ ਲਈ ਅਧਿਕਾਰਤ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੈਲਨੈਸ ਸੈਂਟਰ ਦੀ ਉਸਾਰੀ ‘ਚ ਵਧੀਆ ਕੁਆਲਟੀ ਦੀ ਸਮੱਗਰੀ ਵਰਤੀ ਜਾਵੇ ਅਤੇ ਅਗਲੇ ਤਿੰਨ ਮਹੀਨਿਆਂ ‘ਚ ਕਾਰਜ਼ ਮੁਕੰਮਲ ਕੀਤੇ ਜਾਣ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਸਰਵੋਤਮ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਇਹ ਹੈਲਥ ਐਂਡ ਵੈਲਨੈਸ ਸੈਂਟਰ ਬਣਨ ਨਾਲ ਸਿਹਤ ਸੁਵਿਧਾਵਾਂ ਦਾ ਦਾਇਰਾ ਹੋਰ ਵੀ ਮਜ਼ਬੂਤ ਹੋ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਕੇਂਦਰ ਵਿੱਚ ਕਮਿਊਨਿਟੀ ਹੈਲਥ ਅਫਸਰ ਤਾਇਨਾਤ ਕੀਤੇ ਜਾਣਗੇ ਅਤੇ ਇਥੇ ਗਰਭਵਤੀ ਔਰਤਾਂ, ਨਵਜਾਤ, ਬੱਚਿਆਂ, ਬਜ਼ੁਰਗਾਂ ਦੀ ਸਿਹਤ ਜਾਂਚ ਅਤੇ ਇਲਾਜ਼, ਪਰਿਵਾਰ ਨਿਯੋਜਨ, ਸੰਚਾਰੀ ਤੇ ਗੈਰ ਸੰਚਾਰੀ ਰੋਗਾਂ, ਮੁਫ਼ਤ ਦਵਾਈਆਂ ਸਮੇਤ ਹੋਰ ਸਿਹਤ ਸਹੂਲਤਾਂ ਉਪਲੱਬਧ ਹੋਣਗੀਆਂ।
ਇਸ ਮੌਕੇ ਸਿਹਤ ਵਿਭਾਗ ਵਲੋਂ ਡਾ. ਇੰਦਰਜੀਤ ਸਿੰਗਲਾ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਐਸ.ਡੀ.ਓ ਪ੍ਰਭਜੋਤ ਕੌਰ, ਕਾਲਾ ਬਡਰੁੱਖਾਂ, ਹਰਪਾਲ ਬਡਰੁੱਖਾਂ, ਜੱਸੀ ਬਡਰੱਖਾਂ, ਗੁਰਦੀਪ ਬਡਰੁੱਖਾਂ, ਬਲਦੇਵ ਬਡਰੁੱਖਾਂ, ਜਸਪਿੰਦਰ ਬਡਰੁੱਖਾਂ, ਸੰਦੀਪ ਬਡਰੁੱਖਾਂ ਸਮੇਤ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media