Thursday, March 26, 2026

ਅੰਮ੍ਰਿਤਸਰ ਵਿੱਚ ਸੂਬੇ ਦੇ ਦਸਤਕਾਰਾਂ ਲਈ ਬਣੇਗਾ ਸਥਾਈ ਵਿਕਰੀ ਕੇਂਦਰ

ਕੈਬਨਿਟ ਮੰਤਰੀ ਨਿੱਜ਼ਰ ਨੇ ‘ਯੂਨੀਟੀ ਮਾਲ’ ਬਨਾਉਣ ਲਈ ਅਧਿਕਾਰੀਆਂ ਨਾਲ ਕੀਤੀ ਚਰਚਾ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਰਾਜ ਦੀ ਦਸਤਕਾਰੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਵੱਡਾ ਵਿਕਰੀ ਕੇਂਦਰ ‘ਯੂਨੀਟੀ ਮਾਲ’ ਬਣਾਇਆ ਜਾਵੇਗਾ।ਜਿਥੇ ਲਿਆ ਕਿ ਉਹ ਆਪਣੇ ਉਤਪਾਦਾਂ ਦੀ ਵਿਕਰੀ ਕਰ ਸਕਣਗੇ।ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲਾ ਅਧਿਕਾਰੀਆਂ, ਕੇਂਦਰ ਸਰਕਾਰ ਦੇ ਅਧਿਕਾਰੀਆਂ, ਇਨਵੈਸਟ ਇੰਡੀਆ, ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੋਜਨਾਬੰਦੀ ਤੇ ਆਰਕੀਟੈਕਟ ਵਿਭਾਗ ਦੇ ਪ੍ਰਤੀਨਿਧੀਆਂ ਨਾਲ ਇਸ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਰਾਜ ਦੇ ਛੋਟੇ ਉਦਮੀਆਂ ਤੇ ਕਿਰਤੀਆਂ ਦੇ ਜੀਵਨ ਨੂੰ ਉਚਾ ਚੁੱਕਣ ਲਈ ਉਪਰਾਲੇ ਕਰ ਰਹੀ ਹੈ ਅਤੇ ਇਹ ਵਿਕਰੀ ਕੇਂਦਰ ਇਸੇ ਕੜੀ ਦਾ ਹਿੱਸਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਸਤਕਾਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਜੇਕਰ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰ, ਜਿਥੇ ਕਿ ਲੱਖਾਂ ਸੈਲਾਨੀ ਰੋਜ਼ਾਨਾ ਆਉਂਦੇ ਹਨ, ਵਿਖੇ ਇੰਨਾ ਉਦਮੀਆਂ ਨੂੰ ਇਕ ਛੱਤ ਹੇਠ ਵੱਡਾ ਮਾਲ ਬਣਾ ਦਿੱਤਾ ਜਾਵੇ ਤਾਂ ਇੰਨਾ ਵਸਤੂਆਂ ਦਾ ਮੰਡੀਕਰਨ ਅਸਾਨ ਹੋ ਜਾਵੇਗਾ ਅਤੇ ਆਮ ਲੋਕਾਂ ਨੂੰ ਅਜਿਹੀਆਂ ਵਸਤਾਂ ਖਰੀਦਣ ਲਈ ਇਕ ਸ਼ਾਪਿੰਗ ਮਾਲ ਮਿਲ ਜਾਵੇਗਾ।
ਨਿੱਜ਼ਰ ਨੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧ ਵਿੱਚ ਸਾਰਾ ਕੇਸ ਛੇਤੀ ਬਣਾ ਕੇ ਪੰਜਾਬ ਸਰਕਾਰ ਕੋਲ ਭੇਜਣ ਲਈ ਕਿਹਾ ਤਾਂ ਜੋ ਇਸ ਨਿਵੇਕਲੇ ਪ੍ਰੋਜੈਕਟ ਉਤੇ ਛੇਤੀ ਕੰਮ ਸ਼ੁਰੂ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਸੂਦਨ ਨੇ ਕਿਹਾ ਕਿ ਜੇਕਰ ਅਜਿਹਾ ਸ਼ਾਪਿੰਗ ਮਾਲ ਬਣ ਜਾਵੇ ਤਾਂ ਇੱਥੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਸਕੀਮ ‘ਇਕ ਜਿਲ੍ਹਾ ਇਕ ਉਤਪਾਦ’ ਦੇ ਕਾਰੀਗਰਾਂ ਨੂੰ ਵੀ ਚੰਗਾ ਮੌਕਾ ਮਿਲੇਗਾ ਅਤੇ ਪੰਜਾਬ ਭਰ ਦੇ ਕਾਰੀਗਰ ਇਥੇ ਆ ਕੇ ਆਪਣੇ ਉਤਪਾਦ ਵੇਚ ਸਕਣਗੇ।
ਇਸ ਮੌਕੇ ਨਿੱਜ਼ਰ ਦੇ ਓ.ਐਸ.ਡੀ ਮਨਪ੍ਰੀਤ ਸਿੰਘ ਅਤੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …